Bhartiya Kisan Union : ਮਾਨਸਾ : ਪੰਜਾਬ ਵਿਧਾਨ ਸਭਾ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਲਕੇ 19 ਅਕਤੂਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਜਥੇਬੰਦੀ ਵੱਲੋਂ ਇਹ ਧਰਨਾ ਅੱਜ ਉਸ ਵੇਲੇ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ, ਜਦੋਂ ਪੰਜਾਬ ਸਰਕਾਰ ਦੇ ਤਿੰਨ ਮੈਂਬਰੀ ਕਮੇਟੀ ਵੱਲੋਂ ਜਥੇਬੰਦੀ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ।ਜਥੇਬੰਦੀ ਵੱਲੋਂ ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਧਰਨੇ ਨੂੰ ਮੁਲਤਵੀ ਕਰਨ ਸਬੰਧੀ ਜਾਣਕਾਰੀ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਵੱਲੋਂ ਸਾਂਝੀ ਕੀਤੀ ਗਈ ਅਤੇ ਬਾਅਦ ਵਿੱਚ ਯੂਨੀਅਨ ਦੇ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਵੱਲੋਂ ਇਥੇ ਦਿੱਤੇ ਜਾ ਰਹੇ ਧਰਨੇ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।ਇਸ ਜ਼ਿਲ੍ਹੇ ਵਿਚੋਂ ਵਰਕਰਾਂ ਨੂੰ ਚੰਡੀਗੜ੍ਹ ਲਿਜਾਣ ਲਈ 12 ਤੋਂ ਵੱਧ ਬੱਸਾਂ ਬੁੱਕ ਕਰਵਾਈਆਂ ਗਈਆਂ ਸਨ।