ਸੰਗਰੂਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਿੰਨ ਕਾਰਾਂ ਦੀ ਭਿਆਨਕ ਟੱਕਰ ਹੋ ਗਈ। ਜਿਸ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦੋਂਕਿ 3 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

Bhawanigarh terrible accident
ਦੱਸਿਆ ਜਾ ਰਿਹਾ ਹੈ ਕਿ ਭਵਾਨੀਗੜ੍ਹ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਮਰਸਿਡੀ ਕਾਰ ਜਦੋਂ ਪਿੰਡ ਨਦਾਮਪੁਰ ਬਾਈਪਾਸ ਪੁੱਲ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਹਾਈਵੇਅ ਦੇ ਦੂਜੇ ਪਾਸੇ ਚਲੀ ਗਈ ‘ਤੇ ਪਟਿਆਲਾ ਸਾਇਡ ਤੋਂ ਆ ਰਹੀ ਇੱਕ ਪਿੱਕਅਪ ਗੱਡੀ ਤੇ ਉਸ ਦੇ ਪਿੱਛੇ ਆ ਰਹੀ ਮਹਿੰਦਰਾ XUV ਕਾਰ ਨਾਲ ਟਕਰਾ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ
ਇਸ ਭਿਆਨਕ ਹਾਦਸੇ ਤੋਂ ਬਾਅਦ ਮੌਕੇ ‘ਤੇ ਭਾਜੜ ਮੱਚ ਗਈ। ਮਰਸਿਡੀ ਕਾਰ ਦੇ ਚਾਲਕ ਸੁਖਪ੍ਰੀਤ ਸੰਧੂ ਤੇ ਪਿਕਅੱਪ ਗੱਡੀ ਦੇ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਮਰਸਿਡੀ ‘ਚ ਬੈਠੇ ਇੱਕ ਹੋਰ ਵਿਅਕਤੀ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਭਵਾਨੀਗੜ੍ਹ ਹਸਪਤਾਲ ਲਿਜਾਇਆ ਗਿਆ । ਇਸ ਹਾਦਸੇ ਵਿੱਚ ਇਨ੍ਹਾਂ ਤੋਂ ਇਲਾਵਾ 3 ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿੱਚ ਭੇਜਿਆ ਗਿਆ ।
ਵੀਡੀਓ ਲਈ ਕਲਿੱਕ ਕਰੋ -: