Bhupinder Singh Mann quits committee : ਕਿਸਾਨਾਂ ਦੇ ਅੰਦੋਲਨ ਦਾ ਅੱਜ 50 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਵਿਚਾਲੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਸ ਮਸਲੇ ਨੂੰ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਸੀ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੀ ਗੱਲਬਾਤ ਦਾ ਹੱਲ ਨਾ ਹੋਣ ਤੋਂ ਬਾਅਦ ਲਿਆ ਸੀ। ਪਰ ਕਿਸਾਨ ਜੱਥਬੰਦੀਆਂ ਵਲੋਂ ਇਸ ਦਾ ਉਸੇ ਸਮੇ ਤੋਂ ਵਿਰੋਧ ਕੀਤਾ ਜਾ ਰਿਹਾ ਸੀ। ਹੁਣ ਇਸ ਵਿਰੋਧ ਦੇ ਵਿਚਕਾਰ ਇੱਕ ਵੱਡੀ ਖਬਰ ਆ ਰਹੀ ਹੈ ਕਿ ਕਮੇਟੀ ਵਿੱਚ ਸ਼ਾਮਿਲ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਛੱਡ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਆਪਣੇ ਆਪ ਨੂੰ ਕਿਸਾਨ ਅੰਦੋਲਨ ‘ਤੇ ਬਣੀ ਸੁਪਰੀਮ ਕੋਰਟ ਦੀ ਚਾਰ ਮੈਂਬਰੀ ਕਮੇਟੀ ਤੋਂ ਵੱਖ ਕਰ ਲਿਆ ਹੈ। ਦਰਅਸਲ, ਭੁਪਿੰਦਰ ਸਿੰਘ ਮਾਨ ਦੇ ਨਾਮ ‘ਤੇ ਸ਼ੁਰੂ ਤੋਂ ਹੀ ਹੰਗਾਮਾ ਚੱਲ ਰਿਹਾ ਸੀ। ਅੰਦੋਲਨਕਾਰੀ ਕਿਸਾਨਾਂ ਨੇ ਕਿਹਾ ਕਿ ਭੁਪਿੰਦਰ ਸਿੰਘ ਮਾਨ ਪਹਿਲਾਂ ਹੀ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੀ ਹਮਾਇਤ ਕਰ ਚੁੱਕੇ ਹਨ। ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਮੁਖੀ ਭੁਪਿੰਦਰ ਸਿੰਘ ਮਾਨ ਨੇ ਦਸੰਬਰ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਸੀ ਅਤੇ ਨਵੇਂ ਕਾਨੂੰਨਾਂ ਦੀ ਹਮਾਇਤ ਕੀਤੀ ਸੀ। ਹਾਲਾਂਕਿ, ਕੁੱਝ ਸੋਧਾਂ ਦੀ ਜ਼ਰੂਰਤ ਮੰਗ ਕੀਤੀ ਗਈ ਸੀ, ਜਿਸ ਵਿੱਚ ਐਮਐਸਪੀ ਨੂੰ ਲਿਖਤੀ ਗਰੰਟੀ ਦੇਣ ਲਈ ਕਿਹਾ ਗਿਆ ਸੀ। ਅੰਦੋਲਨਕਾਰੀ ਕਿਸਾਨ ਭੁਪਿੰਦਰ ਸਿੰਘ ਮਾਨ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਦੇਖੋ : ਵੱਡੀ ਖ਼ਬਰ : ਭੁਪਿੰਦਰ ਸਿੰਘ ਮਾਨ ਨੇ ਛੱਡੀ ਸੁਪਰੀਮ ਕੋਰਟ ਦੀ 4 ਮੈਂਬਰੀ ਕਮੇਟੀ !