ਬੀਬੀ ਜਗੀਰ ਕੌਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੀ ਵਾਇਰਲ ਵੀਡੀਓ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਕਰਕੇ ਵਾਪਸ ਆ ਰਹੇ ਸੀ ਤਾ ਉਸ ਵੇਲੇ ਉਥੇ ਸਾਬਕਾ ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਕਾਗਜ਼ ਦਾਖਲ ਕਰਵਾਉਣ ਲਈ ਜਾ ਰਹੇ ਸਨ। ਆਹਮੋ-ਸਾਹਮਣੇ ਹੋਣ ‘ਤੇ ਸਾਰੇ ਆਗੂਆਂ ਨੇ ਬਹੁਤ ਹੀ ਅਦਬ ਤੇ ਸਤਿਕਾਰ ਸਹਿਤ ਫਤਿਹੇ ਬੁਲਾਈ।
ਸ. ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹੇ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇਂ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਤੇ ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਦਾ ਵੀ ਹੀ ਵੇਖਦੀ ਹਾਂ।
ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਨੇ ਨਾਮੀ ਗੈਂਗ/ਸਟਰ ਦਾ ਕਰੀਬੀ ਕੀਤਾ ਗ੍ਰਿਫਤਾਰ, ਦੋਸਤ ਦੇ ਕਤਲ ਦਾ ਬਦਲਾ ਲੈਣ ਆਇਆ ਸੀ
ਪਰ ਦੁੱਖ ਦੀ ਗੱਲ ਹੈ ਕਿ ਸੋਸ਼ਲ ਮੀਡੀਆ ‘ਤੇ ਕਈ ਚੈਨਲਾਂ ‘ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਜਿਸ ਵਿਚ ਚੰਨੀ ਵੱਲੋਂ ਮੇਰੇ ਪ੍ਰਤੀ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵਧ ਤੂਲ ਦਿੱਤਾ। ਅਸਲ ਵਿਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ ਮੇਲੇ ਪਰਿਵਾਰ ਲਈ ਤੇ ਮੇਰੇ ਸ਼ੁੱਭ ਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਤੇ ਕਸ਼ਟਦਾਇਕ ਹੈ।
ਵੀਡੀਓ ਲਈ ਕਲਿੱਕ ਕਰੋ -: