ਕੁਝ ਦਿਨ ਪਹਿਲਾਂ ਹਿਮਾਚਲ ਵਿਚ ਇਕ ਸਪੈਨਿਸ਼ ਜੋੜੇ ਨੂੰ ਪਾਰਕਿੰਗ ਠੇਕੇਦਾਰ ਨੇ ਆਪਣੇ ਗੁੰਡਿਆਂ ਨਾਲ ਮਿਲ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਰਈਆ ਇਲਾਕੇ ਵਿੱਚ ਰਹਿੰਦੇ ਸਪੈਨਿਸ਼ ਜੋੜੇ ਨੂੰ ਮਿਲਣ ਹਸਪਤਾਲ ਪੁੱਜੇ।
ਮੰਤਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਨਾਲ ਵੀ ਗੱਲ ਕੀਤੀ ਹੈ। ਜਿਸ ਤੋਂ ਬਾਅਦ ਹੁਣ ਵੱਡਾ ਐਕਸ਼ਨ ਲਿਆ ਗਿਆ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਘਟਨਾ ਸਬੰਧੀ ਅੰਮ੍ਰਿਤਸਰ ਵਿਚ ਜ਼ੀਰੋ FIR ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਚੱਲਦੀ ਕਾਰ ‘ਚ ਲੱਗੀ ਭਿਆਨਕ ਅੱ/ਗ, ਡਰਾਈਵਰ ਦੀ ਹੋਈ ਮੌ/ਤ, 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਉਨ੍ਹਾਂ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕੰਵਲਜੀਤ ਸਿੰਘ ਦਾ ਪਾਰਕਿੰਗ ਦੇ ਠੇਕੇਦਾਰ ਨਾਲ ਪਾਰਕਿੰਗ ਵਿੱਚ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਠੇਕੇਦਾਰ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਕੰਵਲਜੀਤ ਸਿੰਘ, ਉਸ ਦੇ ਭਰਾ ਅਤੇ ਪਤਨੀ ‘ਤੇ ਹਮਲਾ ਕਰ ਦਿੱਤਾ। ਪਰਿਵਾਰ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਹੈ। ਮੰਤਰੀ ਨੇ ਕਿਹਾ ਕਿ ਜੇ ਪੀੜਤ ਨੂੰ ਕਿਸੇ ਵੀ ਤਰ੍ਹਾਂ ਦੀ ਡਾਕਟਰੀ ਸਹਾਇਤਾ ਦੀ ਲੋੜ ਹੈ ਤਾਂ ਸਰਕਾਰ ਉਸ ਦੇ ਨਾਲ ਖੜ੍ਹੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਹਜ਼ਾਰਾਂ ਲੋਕ ਹਿਮਾਚਲ ਜਾਂਦੇ ਹਨ। ਉੱਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸ਼ਰਮਨਾਕ ਹੈ।
ਵੀਡੀਓ ਲਈ ਕਲਿੱਕ ਕਰੋ -: