ਜਲੰਧਰ ਵਿਚ ਕਾਂਗਰਸ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਮਾਮਲੇ ਵਿਚ 2 ਸੀਨੀਅਰ ਨੇਤਾਵਾਂ ਨੂੰ 6 ਸਾਲ ਲਈ ਬਰਖਾਸਤ ਕਰ ਦਿੱਤਾ ਗਿਆ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਚਿੱਠੀ ਜਾਰੀ ਕਰਦੇ ਹੋਏ ਰਾਜਿੰਦਰ ਬੇਰੀ ਨੇ ਕਿਹਾ ਕਿ ਅਮਰੀਕ ਸਿੰਘ ਕੇਪੀ ਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੋਵੇਂ ਆਗੂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਦੇ ਸੰਪਰਕ ਵਿਚ ਸਨ ਜਿਸ ਕਰਕੇ ਕਾਂਗਰਸ ਵੱਲੋਂ ਇਹ ਐਕਸ਼ਨ ਲਿਆ ਗਿਆ।
ਇਹ ਵੀ ਪੜ੍ਹੋ : ਫਰੀਦਕੋਟ ‘ਚ ਪੁਲਿਸ ਤੇ ਬਦ.ਮਾ/ਸ਼ਾਂ ਵਿਚਾਲੇ ਹੋਈ ਮੁੱਠ/ਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲ.ਜ਼ਮ ਜ਼ਖਮੀ
ਦੱਸ ਦੇਈਏ ਕਿ ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਵੱਡੀ ਕਾਰਵਾਈ ਕੀਤੀ ਗਈ ਹੈ। ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਾਬਕਾ MLA ਸ਼ੀਤਲ ਅੰਗੁਰਾਲ ਤੇ ਆਪ ਨੇ ਸਾਬਾਕ ਭਾਜਪਾ ਮੰਤਰੀ ਭਗਤ ਚੁੰਨੀ ਲਾਲ ਪੁੱਤਰ ਮੋਹਿੰਦਰ ਭਗਤ ਨੂੰ ਟਿਕਟ ਦਿੱਤਾ ਹੈ। ਕਾਂਗਰਸ ਵੀ ਜਲਦ ਟਿਕਟ ਦਾ ਐਲਾਨ ਕਰ ਦੇਵੇਗੀ। ਕਾਂਗਰਸ ਵਿਚ ਸੁਰਿੰਦਰ ਕੌਰ ਦਾ ਨਾਂ ਫਾਈਨਲ ਹੈ। ਉਪ ਚੋਣ ਵਿਚ ਕਾਂਗਰਸ ਨੂੰ ਕੋਈ ਨੁਕਸਾਨ ਨਾ ਹੋਵੇ, ਇਸ ਲਈ ਪਾਰਟੀ ਵੱਲੋਂ ਫੈਸਲਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: