ਨਵਾਂਸ਼ਹਿਰ ਵਿੱਚ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਐਤਵਾਰ ਅੱਧੀ ਰਾਤ ਨੂੰ ਹੋਏ ਧਮਾਕੇ ਕਾਰਨ ਪੁਲਿਸ ਪ੍ਰਸ਼ਾਸਨ ਵਿੱਚ ਭਾਜੜਾਂ ਪੈ ਗਿਆ ਹੈ। ਐਤਵਾਰ ਰਾਤ 12 ਵਜੇ ਮੁੱਖ ਸੜਕ ਦੇ ਨਾਲ ਲੱਗਦੀ ਕੰਧ ਤੋਂ ਅੰਦਰ ਕੋਈ ਚੀਜ਼ ਸੁੱਟੀ ਗਈ, ਜੋ ਅੰਦਰ ਪਏ ਵਾਟਰ ਕੂਲਰ ਦੇ ਕੋਲ ਡਿੱਗ ਗਈ, ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਵਾਟਰ ਕੂਲਰ ਆਪਣੀ ਜਗ੍ਹਾ ਤੋਂ ਉਖੜ ਕੇ ਦੂਰ ਜਾ ਡਿੱਗਿਆ। ਇਸ ਦੌਰਾਨ ਉੱਥੇ ਇੱਕ ਟੋਆ ਵੀ ਪੈ ਗਿਆ। ਇਹ ਧਮਾਕਾਖੇਜ਼ ਚੀਜ਼ ਸੀ ਜਾਂ ਕੁਝ ਹੋਰ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਸੀਆਈਏ ਸਟਾਫ਼ ਦੇ ਦਫ਼ਤਰ ਪੁੱਜੇ। ਅਜੇ ਤੱਕ ਪੁਲਿਸ ਕਿਸੇ ਠੋਸ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਇਸ ਦੇ ਨਾਲ ਹੀ ਪੁਲਿਸ ਦੀ ਫੋਰੈਂਸਿਕ ਟੀਮ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਪੀ ਮਨਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਉੱਚ ਪੁਲਿਸ ਅਧਿਕਾਰੀ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਜਾਂਚ ਕਰ ਰਹੇ ਹਨ। ਹਾਲਾਂਕਿ ਘਟਨਾ ਦੇ 16 ਘੰਟੇ ਬਾਅਦ ਵੀ ਪੂਰੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਦਫ਼ਤਰ ਦੇ ਬਾਹਰ ਪੁਲਿਸ ਮੁਲਾਜ਼ਮਾਂ ਦੀਆਂ ਗੱਡੀਆਂ ਖੜ੍ਹੀਆਂ ਹਨ। ਹੋਰ ਅਧਿਕਾਰੀ ਵੀ ਆ ਰਹੇ ਹਨ ਪਰ ਕੋਈ ਵੀ ਕੁਝ ਦੱਸਣ ਲਈ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ : ਸਪਾਈਸ ਜੈੱਟ ਦਾ ਤੋਹਫ਼ਾ, ਹਵਾਈ ਯਾਤਰਾ ਲਈ ਨਹੀਂ ਹੈ ਬਜਟ ਤਾਂ ਹੁਣ EMI ‘ਤੇ ਲੈ ਸਕੋਗੇ ਟਿਕਟ
ਮੀਡੀਆ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਹਾਲਾਂਕਿ ਪੁਲਿਸ ਦੀ ਚੁੱਪ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ‘ਧਮਾਕਾਖੇਜ਼ ਸਮੱਗਰੀ’ ਸੁੱਟੇ ਜਾਣ ਨੇ ਸੂਬੇ ਦੀ ਸੁਰੱਖਿਆ ਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਈ ਦਰਜ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।