ਹਲਕਾ ਕਾਦੀਆ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆ ਵਿੱਚ ਧਾਰੀਵਾਲ ਨਗਰ ਕੌਂਸਲ ਦੇ ਮੌਜ਼ੂਦਾ ਪ੍ਰਧਾਨ ਸਣੇ ਚਾਰ MC ‘ਆਪ’ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸੇਖਵਾਂ ਦੀ ਅਗਵਾਈ ਵਿੱਚ ‘ਆਪ’ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਨ੍ਹਾਂ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ।
![Big blow to Congress](https://dailypost.in/wp-content/uploads/2022/10/Lal-Chand-edit-1659527458251.jpg)
ਇਸ ਮੌਕੇ ਖੁਰਾਕ ਸਪਲਾਈ ਮੰਤਰੀ ਪੰਜਾਬ ਲਾਲ ਚੰਦ ਨੇ ਕਾਂਗਰਸ ਛੱਡ ਕੇ ‘ਆਪ’ ਪਾਰਟੀ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਇਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਹਰ ਪਾਰਟੀ ਵਿੱਚ ਸਮਰਥਕਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ, ਪਰ ਆਮ ਆਦਮੀ ਪਾਰਟੀ ਇੱਕ ਵੱਖਰੀ ਪਾਰਟੀ ਹੈ। ਇਸ ਵਿਚ ਸ਼ਾਮਿਲ ਹੋਣ ਵਾਲੇ ‘ਆਪ’ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਥੋੜ੍ਹੇ ਸਮੇਂ ਵਿੱਚ ਕੀਤੇ ਕੰਮਾਂ ਕਾਰਨ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਇਸ ਮੌਕੇ ਮੰਤਰੀ ਲਾਲ ਚੰਦ ਨੇ ਕੇਂਦਰ ਦੇ ਵਾਤਾਵਰਣ ਮੰਤਰੀ ਭੂਪਏਂਦਰ ਯਾਦਵ ਦੇ ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਮਸਲੇ ਨੂੰ ਲੈ ਕੇ ਪੰਜਾਬ ਲਈ ਦਿੱਤੇ ਬਿਆਨ ‘ਤੇ ਤੰਜ ਕਸਦਿਆਂ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਨਾਲ ਹੀ ਕਿਸਾਨਾਂ ਨੂੰ ਵੀ ਇਸ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉੱਥੇ ਹੀ ‘ਆਪ’ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸੇਖਵਾਂ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋਏ ਅਸ਼ਵਨੀ ਦੁੱਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਹਿਤ ਨੀਤੀਆਂ ਨੂੰ ਦੇਖਦੇ ਹੋਏ ਅਤੇ ਕੁਝ ਹੀ ਸਮੇ ਵਿੱਚ ਜ਼ਿਆਦਾ ਕੰਮ ਕਰਕੇ ਦਿਖਾਉਣ ਵਾਲੀ ਪੰਜਾਬ ਸਰਕਾਰ ਤੋਂ ਖੁਸ਼ ਹੋ ਕੇ ਲੋਕ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਰਹੇ ਹਨ ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
![](https://dailypost.in/wp-content/uploads/2022/09/WhatsApp-Image-2022-09-12-at-8.26.02-AM.jpeg)