ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਵੱਖਵਾਦੀ ਸੰਗਠਨ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਲੁਧਿਆਣਾ ਵਿੱਚ ਸਰਕਾਰੀ ਦਫ਼ਤਰਾਂ ਦੀ ਜਾਸੂਸੀ ਕਰ ਰਹੇ ਸਨ ਅਤੇ ਇੱਕ ਵੱਡਾ ਹਮਲਾ ਕਰਨ ਦੀ ਤਿਆਰੀ ਕਰ ਰਹੇ ਸਨ। ਰਾਜ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਸਹਿਯੋਗ ਨਾਲ, ਲੁਧਿਆਣਾ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਦੋਸ਼ੀਆਂ ਤੋਂ ਇੱਕ 9 ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਯੂਕੇ ਅਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਇੱਕ ਕੱਟੜਪੰਥੀ ਵਿਚਾਰਧਾਰਾ ਨੂੰ ਫਾਲੋ ਕਰਦੇ ਹਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਦੋਵਾਂ ਮੁਲਜ਼ਮਾਂ ਨੇ ਲੁਧਿਆਣਾ ਵਿੱਚ ਸਰਕਾਰੀ ਅਤੇ ਮੁੱਖ ਦਫ਼ਤਰਾਂ ਦੀ ਜਾਸੂਸੀ ਕਰਨ ਦੀ ਸਾਜ਼ਿਸ਼ ਰਚੀ।
ਡੀਜੀਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੁਝ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਹ ਹੁਣ ਖਾਸ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਸਨ ਅਤੇ ਗ੍ਰਾਊਂਡ ਵਰਕ ਦੇ ਨਾਲ-ਨਾਲ ਉਨ੍ਹਾਂ ਦੇ ਹੈਂਡਲਰਾਂ ਨੂੰ ਇਹ ਜਾਣਕਾਰੀ ਪ੍ਰਦਾਨ ਕਰ ਰਹੇ ਸਨ।
ਇਹ ਵੀ ਪੜ੍ਹੋ : ਹ.ਥਿਆਰਾਂ ਦੀ ਨੁਮਾਇਸ਼ ਕਰਕੇ ਬੁਰਾ ਫਸਿਆ ਪੰਜਾਬੀ ਗਾਇਕ ਰੰਮੀ ਰੰਧਾਵਾ! ਪੁਲਿਸ ਨੇ ਲਿਆ ਐਕਸ਼ਨ
ਡੀਜੀਪੀ ਨੇ ਕਿਹਾ ਕਿ ਇਸ ਸਬੰਧ ਵਿੱਚ ਐਸਐਸਓਸੀ ਪੁਲਿਸ ਸਟੇਸ਼ਨ, ਐਸਏਐਸ ਨਗਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹੋਰ ਕੀ-ਕੀ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ, ਇਸ ਦ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























