ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਅੱਜ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਜਾਣਕਾਰੀ ਮੁਤਾਬਕ ਚੋਣਾਂ ਖਤਮ ਹੁੰਦੇ ਹੀ ਅੰਗੁਰਾਲ ਨੇ ਭਾਜਪਾ ਤੋਂ ਕਿਨਾਰਾ ਕਰ ਲਿਆ ਸੀ। ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਇਕ ਪੱਤਰ ਲਿਖਿਆ ਹੈ।
ਅੰਗੁਰਾਲ ਨੇ ਪੱਤਰ ਵਿਚ ਲਿਖਿਆ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ਵਿਚ ਦੁਬਾਰਾ ਚੋਣਾਂ ਕਰਵਾਉਣੇ ਪੈਂਦੇ, ਜਿਸ ਨਾਲ ਸਰਕਾਰ ਦਾ ਖਰਚਾ ਵੀ ਵਧ ਜਾਂਦਾ। ਇਹੀ ਵਜ੍ਹਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਦੱਸ ਦੇਈਏ ਕਿ ਵਿਧਾਨ ਸਭਾ ਸਪੀਕਰ ਨੇ 3 ਜੂਨ ਨੂੰ ਅੰਗੁਰਾਲ ਨੂੰ ਸਵੇਰੇ 11 ਵਜੇ ਬੁਲਾਇਆ ਸੀ ਪਰ ਇਸ ਤੋਂ ਪਹਿਲਾਂ ਹੀ ਅੰਗੁਰਾਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਹਾਲਾਂਕਿ ਇਸ ਬਾਰੇ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅੰਗੁਰਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਦਾ ਪਰਿਵਾਰ ਹਟਾ ਦਿੱਤਾ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਅੰਗੁਰਾਲ ਨੇ ਭਾਜਪਾ ਜੁਆਇਨ ਕਰ ਲਈ ਸੀ ਤੇ ਅਗਲੇ ਹੀ ਦਿਨ ਵਿਧਾਨ ਸਭਾਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: