ਹੁਸ਼ਿਆਰਪੁਰ ਫਗਵਾੜਾ ਰੋਡ ਸਥਿਤ ਪਿੰਡ ਅੱਤੋਵਾਲ ਦੇ ਨੇੜੇ ਇਕ ਕਾਰ ਤੇ ਬਾਈਕ ਦੀ ਟੱਕਰ ਹੋ ਗਈ। ਘਟਨਾ ਵਿਚ 2 ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਤੀਜੇ ਸਾਥੀ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਮ੍ਰਿਤਕਾਂ ਦੀ ਲਾਸ਼ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੇ ਹਨ। ਮ੍ਰਿਤਕ ਦੀ ਪਛਾਣ ਸ਼ਿਵਮ ਸੈਣੀ ਪੁੱਤਰ ਕੁਲਦੀਪ ਚੰਦ ਵਾਸੀ ਘਈਆ ਮੁਹੱਲਾ ਤੇ ਗੁਰਪ੍ਰੀਤ ਸਿੰਘ ਪੁੱਤਰ ਭਿੰਦਾ ਵਾਸੀ ਨਵੀਂ ਆਬਾਦੀ, ਹੁਸ਼ਿਆਰਪੁਰ ਵਜੋਂ ਹੋਈ ਹੈ। ਜ਼ਖਮੀ ਦੀ ਪਛਾਣ ਪ੍ਰਿੰਸ ਪੁੱਤਰ ਗਿਰਧਾਰੀ ਲਾਲ ਵਾਸੀ ਨਈ ਆਬਾਦੀ, ਹੁਸ਼ਿਆਰਪੁਰ ਵਜੋਂ ਹੋਈ ਹੈ।
ਤਿੰਨੋਂ ਦੋਸਤ ਹਨ। ਜ਼ਖਮੀ ਨੂੰ ਹੁਸ਼ਿਆਰਪੁਰ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤਿੰਨੋਂ ਬਾਈਕ ‘ਤੇ ਸਵਾਰ ਹੋ ਕੇ ਫਗਵਾੜਾ ਰੋਡ ਸਥਿਤ ਪਿੰਡ ਅੱਤੋਵਾਲ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆਰਹੀ ਕਾਰ ਨਾਲ ਟੱਕਰ ਹੋ ਗਈ। ਘਟਨਾ ਦੇ ਬਾਅਦ ਰਾਹਗੀਰਾਂ ਵੱਲੋਂ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ 2 ਲੋਕਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਭਾਰਤ 8ਵੀਂ ਵਾਰ ਬਣਿਆ ਏਸ਼ੀਆ ਕੱਪ ਚੈਂਪੀਅਨ, ਫਾਈਨਲ ‘ਚ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ
ਥਾਣਾ ਮੇਹਟੀਆਣਾ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਜਾਂਚ ਲਈ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਬਾਅਦ ਜੋ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਹੀ ਕਾਰਵਾਈ ਕੀਤੀ ਜਾਵੇਗੀ। ਮੌਕੇ ‘ਤੇ ਪਹੁੰਚੇ ਵਾਰਡ ਨੰ. 37 ਦੇ ਸਾਬਕਾ ਕੌਂਸਲਰ ਸੁਦਰਸ਼ਨ ਧੀਰ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਤਿੰਨੋਂ ਪਰਿਵਾਰਾਂ ਦੀ ਸਹੀ ਮਦਦ ਕੀਤੀ ਜਾਵੇਗੀ।