ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਪਸਿਆਲ ਨੇੜੇ ਬੀਤੀ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਗੁਰਦਾਸਪੁਰ ਤੋਂ ਆਪਣੇ ਪਿੰਡ ਜੋਗਰ ਨੂੰ ਆ ਰਹੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਉਹ ਸਿੱਧਾ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਨੌਜਵਾਨ ਗੁਰਦਾਸਪੁਰ ਵਾਲੀ ਸਾਈਡ ਤੋਂ ਆਪਣੇ ਪਿੰਡ ਜੋਗਰ ਨੂੰ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਪਸਿਆਲ ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਸੜਕ ਕਿਨਾਰੇ ਲੱਗੇ ਸਫੈਦੇ ਵਿੱਚ ਉਸਦਾ ਮੋਟਰਸਾਈਕਲ ਵੱਜਣ ਕਾਰਨ ਉਸਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ਕੂਚ ਤੋਂ ਪਹਿਲਾਂ ਕਿਸਾਨਾਂ ‘ਤੇ ਵੱਡਾ ਐਕਸ਼ਨ, ਪੰਜਾਬ ਪੁਲਿਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ
ਮ੍ਰਿਤਕ ਨੌਜਵਾਨ ਦੀ ਪਹਿਛਾਣ ਮੁਖਵਿੰਦਰ ਕੁਮਾਰ ਪੁੱਤਰ ਜਸਵਿੰਦਰ ਕੁਮਾਰ ਉਮਰ 19 ਸਾਲ ਵਜੋਂ ਹੋਈ ਹੈ। ਉਥੇ ਪਿੰਡ ਦੇ ਸਾਬਕਾ ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਮੁਖਵਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦਾ ਪਰਿਵਾਰ ਬੇਹਦ ਗਰੀਬ ਹੈ। ਨੌਜਵਾਨ ਪੁੱਤਰ ਦੀ ਮੌਤ ਕਾਰਨ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -:
