ਮੋਗਾ-ਜਲੰਧਰ ਰੋਡ ‘ਤੇ ਧਰਮਕੋਟ ਥਾਣੇ ਅਧੀਨ ਪੈਂਦੇ ਪਿੰਡ ਜਲਾਲਾਬਾਦ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਡਿਊਟੀ ‘ਤੇ ਜਾ ਰਹੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਵਿਅਕਤੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਧਰਮਕੋਟ ਦੇ ਪਿੰਡ ਬੱਡੂਵਾਲ ਦਾ ਰਹਿਣ ਵਾਲਾ ਸੀ ਅਤੇ ਇੱਕ ਸਕੂਲ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਸੀ। ਅੱਜ ਸਵੇਰੇ ਜਦੋਂ ਉਹ ਆਪਣੀ ਮੋਟਰਸਾਈਕਲ ‘ਤੇ ਡਿਊਟੀ ‘ਤੇ ਸਕੂਲ ਆ ਰਿਹਾ ਸੀ ਤਾਂ ਜਲਾਲਾਬਾਦ ਦੇ ਪੁਲ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਫਗਵਾੜਾ ਨੇੜੇ ਸਕੂਟੀ ਸਵਾਰ ਬਜ਼ੁਰਗ ਤੇ ਦੋਹਤੇ ਨੂੰ ਮੋਟਰਸਾਈਕਲ ਨੇ ਮਾ.ਰੀ ਟੱ.ਕ/ਰ, ਬਜ਼ੁਰਗ ਦੀ ਮੌਕੇ ‘ਤੇ ਹੋਈ ਮੌ/ਤ
ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























