ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਇਆ, ਜਿੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹੁਣ ਮਜੀਠੀਆ 14 ਦਿਨਾਂ ਲਈ ਜੇਲ੍ਹ ਵਿੱਚ ਰਹਿਣਗੇ।

ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਸਨ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਮਜੀਠੀਆ ਦੇ ਵਕੀਲਾਂ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਅਦਾਲਤ ਦੇ ਹੁਕਮਾਂ ਤੋਂ ਬਾਅਦ, ਉਨ੍ਹਾਂ ਨੂੰ ਹੁਣ ਨਵੀਂ ਨਾਭਾ ਜੇਲ੍ਹ ਲਿਜਾਇਆ ਜਾਵੇਗਾ। ਮਜੀਠੀਆ ਦੀ ਕਈ ਰਾਜਾਂ ਵਿਚ ਸ਼ੱਕੀ ਪ੍ਰਾਪਰਟੀ ਦੀ ਜਾਂਚ ਜਾਰੀ ਰਹੇਗੀ, ਇਸ ਜਾਂਚ ਦੌਰਾਨ ਮਜੀਠੀਆ ਜੇਲ੍ਹ ਵਿਚ ਰਹਿਣਗੇ।
ਇਹ ਵੀ ਪੜ੍ਹੋ : ਅੱਜ ਤਰਨਤਾਰਨ ਜਾਣਗੇ CM ਮਾਨ ਤੇ ਕੇਜਰੀਵਾਲ, MLA ਡਾ. ਸੋਹਲ ਦੀ ਅੰਤਿਮ ਅਰਦਾਸ ‘ਚ ਹੋਣਗੇ ਸ਼ਾਮਲ
ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਅੱਜ ਮੋਹਾਲੀ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਪਹੁੰਚੇ। ਉਹ ਉਸ ਸਮੇਂ ਪਹੁੰਚੇ ਸਨ ਜਦੋਂ ਪੁਲਿਸ ਵੱਲੋਂ ਇੰਤਜ਼ਾਮ ਕੀਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਅਤੇ ਅਕਾਲੀ ਵਰਕਰਾਂ ਵਿਚਕਾਰ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਅਕਾਲੀ ਵਰਕਰਾਂ ਨੂੰ ਬੱਸ ਵਿੱਚ ਬਿਠਾ ਕੇ ਲੈ ਗਈ। ਮਜੀਠੀਆ ਨੂੰ ਕੁਝ ਸਮੇਂ ਬਾਅਦ ਵਿਜੀਲੈਂਸ ਅਦਾਲਤ ਲਿਜਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:























