ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਸਾਹਮਣੇ ਆਏ ਹਨ, ਜਿੱਥੇ ਉਹ ਮੰਗਲਵਾਰ ਨੂੰ ਗੁਰੂ ਘਰ ਨਤਮਸਤਕ ਹੋਏ। ਮਜੀਠੀਆ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਰੱਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ।
ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨੇ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮਾਮਲੇ ਦੀ ਸੁਣਵਾਈ ਕੀਤੀ । ਡਰੱਗਜ਼ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਇਹ ਵੱਡਾ ਝਟਕਾ ਲੱਗਿਆ ਸੀ ।
ਇਹ ਵੀ ਪੜ੍ਹੋ: ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ, ਹਾਕੀ ਤੇ ਗੇਂਦ ਨਾਲ ਉਤਰਨਗੇ ਮੈਦਾਨ ‘ਚ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ 27 ਦਸੰਬਰ ਨੂੰ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: