ਆਮਦਨ ਤੋਂ ਵੱਧ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਹਾਈਕੋਰਟ ਦਾ ਬੂਹਾ ਖੜਕਿਆ ਹੈ। ਮਜੀਠੀਆ ਨੇ ਹਾਈਕੋਰਟ ਵਿਚ ਗ੍ਰਿਫਤਾਰੀ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਕਿਹਾ ਕਿ ਇਹ ਗ੍ਰਿਫਤਾਰੀ ਗੈਰ-ਕਾਨੂੰਨੀ ਹੈ ਅਤੇ ਬਦਲਾਖੋਰੀ ਕਰਕੇ FIR ਦਰਜ ਕੀਤੀ ਗਈ ਹੈ। ਰਿਮਾਂਡ ‘ਤੇ ਭੇਜਣ ਦੇ ਹੁਕਮਾਂ ਨੂੰ ਵੀ ਗੈਰ-ਕਾਨੂੰਨੀ ਦੱਸਦਿਆਂ ਇਹ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਵੱਲੋਂ 3 ਜੁਲਾਈ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਬਿਕਰਮੀ ਮਜੀਠੀਆ ਨੂੰ ਲੈ ਕੇ ਅੱਜ ਪੁਲਿਸ ਮਜੀਠਾ ਵਿਖੇ ਉਨ੍ਹਾਂ ਦੇ ਦਫਤਰ ਲੈ ਕੇ ਪਹੁੰਚੀ। ਇਸ ਦੌਰਾਨ ਭਾਰੀ ਪੁਲਿਸ ਦਲ ਤਾਇਨਾਤ ਰਹੀ। ਇਸੇ ਦੌਰਾਨ ਮਜੀਠੀਆ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਵੀ ਉੱਥੇ ਪਹੁੰਚ ਗਈ ਪਰ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਗਨੀਵ ਕੌਰ ਦੀ ਪੁਲਿਸ ਨਾਲ ਬਹਿਸ ਹੋਈ।

ਗਨੀਵ ਕੌਰ ਨੇ ਕਿਹਾ ਕਿ ਮੈਂ ਆਪਣੇ ਵਕੀਲ ਨਾਲ ਦਫ਼ਤਰ ਜਾਵਾਂਗੀ। ਬਾਕੀ ਸਾਰੇ ਇੱਥੇ ਹੀ ਰਹਿਣਗੇ। ਸਾਡੀਆਂ ਸਾਰੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ ਹੈ। ਮੈਂ ਹਲਕੇ ਦੀ ਵਿਧਾਇਕ ਹਾਂ। ਮੇਰੇ ਕੋਲ ਕਿਸੇ ਵੀ ਤਰ੍ਹਾਂ ਦਾ ਹਥਿਆਰ ਨਹੀਂ ਹੈ। ਮੈਂ ਜ਼ਰੂਰ ਆਪਣੇ ਦਫ਼ਤਰ ਜਾਵਾਂਗੀ। ਪਰ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਮਜੀਠੀਆ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ। ਦਫ਼ਤਰ ਦੇ ਸਾਹਮਣੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਤੁਹਾਨੂੰ ਦੱਸ ਦੇਈਏ ਕਿ ਮਜੀਠੀਆ ਖਿਲਾਫ 6 ਲੋਕਾਂ ਦੇ ਬਿਆਨ ਦੇਣ ਤੋਂ ਬਾਅਦ ਅੱਜ ਵਿਜੀਲੈਂਸ ਟੀਮਾਂ ਇੱਕੋ ਸਮੇਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਉਸਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧ ਵਿੱਚ, ਪੁਲਿਸ ਵਿਕਰਮ ਨੂੰ ਲੈ ਕੇ ਉਸਦੇ ਦਫ਼ਤਰ ਪਹੁੰਚੀ।
ਵੀਡੀਓ ਲਈ ਕਲਿੱਕ ਕਰੋ -:
























