ਪੰਜਾਬ ਵਿੱਚ ਕਾਂਗਰਸ ਪਾਰਟੀ ਵਿੱਚ ਆਏ ਭੂਚਾਲ ਤੋਂ ਬਾਅਦ ਸਿਆਸਤ ਬਹੁਤ ਗਰਮਾਈ ਹੋਈ ਹੈ। ਇਸੇ ਵਿਚਾਲੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ‘ਤੇ ਤੰਜ ਕੱਸਿਆ ਹੈ।
ਉਨ੍ਹਾਂ ਨੇ ਤੰਜ ਕਸਦਿਆਂ ਕਿਹਾ ਹੈ ਕਿ ਨਵਜੋਤ ਸਿੱਧੂ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਸਬੰਧੀ ISI ਚੀਫ ਬਾਜਵਾ ਨਾਲ ਗੱਲ ਕਿਉਂ ਨਹੀਂ ਕਰ ਲੈਂਦੇ, ਕਿਉਂਕਿ ਨਵਜੋਤ ਸਿੱਧੂ ਦੀ ਤਾਂ ਬਾਜਵਾ ਨਾਲ ਇੱਕ ਗੱਲ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਨੂੰ ਮੁੜ ਖੁੱਲ੍ਹਵਾਉਣ ਦੀ ਅਰਦਾਸ ਕਰਨ ਲਈ ਪਹੁੰਚੇ ਡੇਰਾ ਬਾਬਾ ਨਾਨਕ
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਜਿਸ ਤਰ੍ਹਾਂ ਕਾਂਗਰਸ ਸਰਕਾਰ ‘ਤੇ ਹਮਲਾ ਕਰ ਰਹੇ ਹਨ, ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਮਜੀਠੀਆ ਨੇ ਕਿਹਾ ਕਿ ਮੌਜੂਦਾ ਹਾਲਾਤ ਦੇਖ ਕੇ ਮੈਂ ਕਹਿ ਸਕਦਾ ਹਾਂ ਕਿ ਨਵਜੋਤ ਸਿੱਧੂ ਦਾ ਹੁਣ ਕਾਂਗਰਸ ਵਿੱਚ ਟਿਕਣਾ ਬਹੁਤ ਮੁਸ਼ਕਿਲ ਹੈ।
ਇਸ ਤੋਂ ਅੱਗੇ ਮਜੀਠੀਆ ਨੇ ਵਿਧਾਨ ਸਭਾ ਸੈਸ਼ਨ ਬਾਰੇ ਬੋਲਦਿਆਂ ਕਿਹਾ ਕਿ ਵਿਸ਼ਾਂ ਸਭਾ ਦਾ ਸੈਸ਼ਨ ਹੁਣ ਸਿਰਫ ਸ਼ਰਧਾਂਜਲੀਆਂ ਤਕ ਸੀਮਤ ਹੋ ਗਿਆ ਹੈ। ਇਸ ਲਈ ਵਿਸ਼ੇਸ਼ ਸੈਸ਼ਨ ਤੋਂ ਪੰਜਾਬ ਦੇ ਲੋਕ ਕੋਈ ਆਸ ਨਾ ਰੱਖਣ।
ਇਹ ਵੀ ਪੜ੍ਹੋ: ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਿਆ ਜਾਵੇਗਾ ਇੱਕ ਹੋਰ ਇਤਿਹਾਸਕ ਫੈਸਲਾ
ਇਸ ਤੋਂ ਇਲਾਵਾ ਮਜੀਠੀਆ ਨੇ ਬੀਐਸਐਫ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਅੰਦਰਖਾਤੇ ਪੰਜਾਬ ਦੇ ਹਿੱਤਾਂ ਨੂੰ ਸਰੰਡਰ ਕਰ ਦਿੱਤਾ । ਜਿਸ ਤੋਂ ਬਾਅਦ 11 ਅਕਤੂਬਰ ਨੂੰ ਬੀਐਸਐਫ ਸਬੰਧੀ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਾਕਰ ਨੂੰ ਚਾਹੀਦਾ ਹੈ ਕਿ ਉਹ ਕੈਬਨਿਟ ਵਿੱਚ ਪੀਪੀਏ ਰੱਦ ਕਰਨ ਦਾ ਐਗਜੈਕਟਿਵ ਹੁਕਮ ਜਾਰੀ ਕਰਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੈਸ਼ਨ ਬੁਲਾ ਕੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਬਿਜਲੀ ਦੇ ਬਿੱਲ ਮੁਆਫ਼ ਕਰ ਦਿੱਤੇ ਹਨ, ਪਰ ਇਹ ਦੇਣੇ ਤਾਂ ਅਗਲੀ ਸਰਕਾਰ ਨੂੰ ਪੈਣੇ ਹਨ।
ਵੀਡੀਓ ਲਈ ਕਲਿੱਕ ਕਰੋ -: