ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੇ ਰਿਮਾਂਡ ਖ਼ਿਲਾਫ਼ ਦਾਇਰ ਕੀਤੀ ਗਈ ਪ੍ਰਿਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਨਵੇਂ ਸਿਰੇ ਤੋਂ ਡਿਟੇਲ ਨਾਲ ਪਟੀਸ਼ਨ ਦਾਖਲ ਕੀਤੀ ਜਾਵੇਗੀ। ਇਸ ਸਬੰਧੀ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੱਤੀ।
ਐਡਵੋਕੇਟ ਅਰਸ਼ਦੀਪ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਮਾਂਡ ਖਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿੱਚ ਚਲਾਨ ਵੀ ਦਾਇਰ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਪੂਰੇ ਵੇਰਵਿਆਂ ਦੇ ਨਾਲ ਇੱਕ ਨਵੀਂ ਪਟੀਸ਼ਨ ਦਾਇਰ ਕਰ ਸਕਣ। ਹਾਈ ਕੋਰਟ ਨੇ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਹ.ਥਿਆ/ਰ ਤ.ਸਕ/ਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ ਹ.ਥਿਆ/ਰਾਂ ਸਣੇ ਫੜਿਆ
ਦੱਸ ਦੇਈਏ ਕਿ 25 ਜੂਨ ਨੂੰ ਵਿਜੀਲੈਂਸ ਨੇ ਬਿਕਰਮ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ ਅਤੇ ਪਹਿਲਾਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। 26 ਜੂਨ ਨੂੰ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ। ਇਸ ਰਿਮਾਂਡ ਖ਼ਿਲਾਫ਼ ਬਿਕਰਮ ਮਜੀਠੀਆ ਨੇ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੱਜ ਪਟੀਸ਼ਨ ਵਾਪਸ ਲੈ ਲਈ ਗਈ ਹੈ। ਜਲਦੀ ਹੀ ਪੂਰੇ ਵੇਰਵਿਆਂ ਦੇ ਨਾਲ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























