ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਅਤੇ ਚੰਡੀਗੜ੍ਹ ਦੇ ਸੈਕਟਰ-4 ਦੀ ਰਿਹਾਇਸ ਵਿਖੇ ਵਿਜੀਲੈਂਸ ਦੀ ਟੀਮ ਵੱਲੋਂ ਸਵੇਰੇ ਤੋਂ ਹੋ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਮਜੀਠੀਆ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਲੈ ਕੇ ਨਿਕਲ ਗਈ ਹੈ। ਵਿਜੀਲੈਂਸ ਦੀ ਟੀਮ ਨਾਲ ਜਾਣ ਤੋਂ ਪਹਿਲਾਂ ਬਿਕਰਮ ਮਜੀਠੀਆ ਆਪਣੇ ਬੱਚਿਆਂ ਨੂੰ ਗਲੇ ਮਿਲੇ ਅਤੇ
ਕਿਹਾ- “ਤੁਹਾਡਾ ਬਾਪੂ ਚੱਲਿਆ ਤੁਸੀਂ ਸ਼ੇਰ ਪੁੱਤ ਹੋ, ਤਕੜੇ ਰਹਿਣਾ”।

Bikram Majithia was detained
ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ। ਬਿਕਰਮ ਮਜੀਠੀਆ ਨੇ ਇਸ ਛਾਪੇਮਾਰੀ ਸਬੰਧੀ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਅਧਿਕਾਰੀਆਂ ਨਾਲ ਬਹਿਸ ਕਰਦੇ ਦਿਖਾਈ ਦੇ ਰਹੇ ਹਨ। ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਵੱਲੋਂ ਰੇਡ ਦਾ ਵਿਰੋਧ ਵੀ ਕੀਤਾ ਗਿਆ। ਗਨੀਵ ਨੇ ਕਿਹਾ ਕਿ ਵਿਜੀਲੈਂਸ ਅਧਿਕਾਰੀ ਜ਼ਬਰਦਸਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਧੱਕਾ ਦਿੱਤਾ ਅਤੇ ਧੱਕਾ ਵੀ ਦਿੱਤਾ।
ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਰਿਹਾਇਸ਼ ਵਿਖੇ ਹੋਈ ਰੇਡ ਮਗਰੋਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਮਜੀਠੀਆ ਦੀ ਰਿਹਾਇਸ਼ ‘ਤੇ ਬਿਨ੍ਹਾਂ ਸਰਚ ਵਾਰੰਟ ਤੋਂ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿੱਚ 20 ਮੁਲਾਜ਼ਮ ਬਿਨ੍ਹਾਂ ਵਰਦੀ ਤੋਂ ਦਾਖਲ ਹੋਏ। ਅਸੀਂ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਨਾ ਤਾਂ ਧੱਕੇਸ਼ਾਹੀ ਤੋਂ ਡਰੇ ਸੀ ਤੇ ਨਾ ਹੀ ਡਰਾਂਗੇ। ਸ਼੍ਰੋਮਣੀ ਅਕਾਲੀ ਦਲ ਇਸੇ ਤਰ੍ਹਾਂ ਪੰਜਾਬ ਦੇ ਮੁੱਦੇ ਚੁੱਕਦਾ ਰਹੇਗਾ। ਅਜਿਹੀਆਂ ਰੇਡਾਂ ਨਾਲ ਇਹ ਸਾਨੂੰ ਡਰਾ ਨਹੀਂ ਸਕਦੇ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਕਿਹਾ- “ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ”
ਬਿਕਰਮ ਮਜੀਠੀਆ ਨੇ ਕਿਹਾ ਕਿ- ਇਹ ਮੈਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਹੈ, ਕੱਲ੍ਹ ਰਾਤ ਮੇਰੇ ‘ਤੇ ਵਿਜੀਲੈਂਸ ਦਾ ਪਰਚਾ ਦਰਜ ਕੀਤਾ ਗਿਆ। 50 ਤੋਂ ਵੱਧ ਬੰਦਿਆਂ ਨੇ ਮੇਰੇ ਘਰ ‘ਤੇ ਧਾਵਾ ਬੋਲਿਆ, ਅਧਿਕਾਰੀ ਧੱਕੇ ਨਾਲ ਮੇਰੇ ਘਰ ਦੇ ਅੰਦਰ ਵੜੇ। ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਮੇਰੇ ਖਿਲਾਫ ਝੂਠਾ ਕੇਸ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿੰਨੇ ਮਰਜ਼ੀ ਪਰਚੇ ਦੇ ਦਿਓ, ਮੈਂ ਡਰਨ ਵਾਲਾ ਨਹੀਂ। ਮੈਂ ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਅਸੀਂ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਲੜਾਈ ਲੜਾਂਗੇ, ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਹੈ ਭਰੋਸਾ ਅੰਤ ਦੇ ਵਿੱਚ ਜਿੱਤ ਸੱਚ ਦੀ ਹੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























