ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਮਜੀਠੀਆ ਨਾਲ ਨਾ ਸਿਰਫ ਧੱਕਾ ਹੋ ਰਿਹਾ ਹੈ, ਸਗੋਂ ਬਦਲੇ ਦੀ ਭਾਵਨਾ ਕਰਕੇ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਪੋਸਟ ਵਿੱਚ ਕਿਹਾ ਕਿ ਬਿਕਰਮ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਬਿਕਰਮ ਮਜੀਠੀਆ ਨੂੰ ਝੂਠੇ ਡਰੱਗ ਮਾਮਲੇ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਇਸ ਮਾਮਲੇ ਵਿਚ ਕਈ ਸਵਾਲ ਚੁੱਕੇ ਹਨ। ਦੱਸ ਦੇਈਏ ਕਿ ਮਜੀਠੀਆ ਮਾਮਲੇ ਵਿਚ ਅੱਜ ਹੀ ਪੰਜਵੀਂ ਵਾਰ SIT ਬਦਲੀ ਗਈ ਹੈ। ਸੁਖਬੀਰ ਬਾਦਲ ਦੇ ਇਸ ਟਵੀਟ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਇੱਕ ਵੀਡੀਓ ਪਾਈ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ‘ਤੇ ਜਿਹੜਾ ਮਾਮਲਾ ਦਰਜ ਹੈ, ਅਜੇ ਤੱਕ ਉਸ ਨਾਲ ਜੁੜੇ ਕੋਈ ਸਬੂਤ ਪੇਸ਼ ਨਹੀਂ ਹੋ ਪਾ ਰਹੇ ਹਨ ਤੇ ਵਾਰ-ਵਾਰ SIT ਬਦਲੀ ਜਾ ਰਹੀ ਹੈ। ਸਿਰਫ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਉਣ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ ਰੋਲ ਨੰਬਰ
ਪੋਸਟ ਵਿਚ ਸੁਖਬੀਰ ਬਾਦਲ ਨੇ ਇਹ ਵੀ ਲਿਖਿਆ ਕਿ ਉਨ੍ਹਾਂ ‘ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਹਮਲਾ ਕਰਨ ਵਾਲੇ ਨਾਰਾਇਣ ਚੌੜਾ ਨੂੰ ਵੀ ਬਹੁਤ ਆਸਾਨੀ ਨਾਲ ਜ਼ਮਾਨਤ ਦੇ ਦਿੱਤੀ ਜਾਂਦੀ ਹੈ ਇਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਨ੍ਹਾਂ ਖਿਲਾਫ ਸਾਜ਼ਿਸ਼ਾਂ ਘੜ੍ਹੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
