ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਵੱਲੋਂ ਇਸ ਮਾਮਲੇ ’ਤੇ ਸੁਣਵਾਈ ਨੂੰ 7 ਜੁਲਾਈ ਯਾਨੀ ਕੱਲ੍ਹ ਲਈ ਤੈਅ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ 6ਵੀਂ ਵਾਰ ਸੁਣਵਾਈ ਹੋਈ ਹੈ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਆਇਆ ਹੈ। ਅਦਾਲਤ ਵਿੱਚ ਹੋਈ ਸੁਣਵਾਈ ਮੁਤਾਬਕ ਹੁਣ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕੇ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਵਿੱਚ ਬੈਰਕ ਬਦਲਣ ਦੀ ਪਟੀਸ਼ਨ ‘ਤੇ 12 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਨੌਜਵਾਨ ਦੀ ਇਟਲੀ ‘ਚ ਭੇਦ ਭਰੇ ਹਾਲਾਤਾਂ ‘ਚ ਹੋਈ ਮੌ/ਤ, ਜੰਗਲਾਂ ‘ਚ ਮਿਲੀ ਮ੍ਰਿ.ਤ/ਕ ਦੇ/ਹ
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵੇਲੇ ਬਿਕਰਮ ਸਿੰਘ ਮਜੀਠੀਆ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।
ਵੀਡੀਓ ਲਈ ਕਲਿੱਕ ਕਰੋ -:
























