ਸੁਪਰੀਮ ਕੋਰਟ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 23 ਫਰਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਵੋਟਾ ਤੋਂ ਬਾਅਦ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। 23 ਫਰਵਰੀ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਪੁਲਿਸ ਉਦੋਂ ਤੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਹਦਾਇਤ ਦਿੱਤੀ ਹੈ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਖਿਲਾਫ ਅਪਰਾਧਿਕ ਕੇਸ ਦਰਜ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਮਾਮਲੇ ਦੀ ਅਗਲੀ ਸੁਣਵਾਈ 23 ਫਰਵਰੀ ਨੂੰ ਹੋਵੇਗੀ। ਇਸ ਦੌਰਾਨ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣਾਂ ਨੇੜੇ ਅਜਿਹਾ ਮਾਮਲਾ ਦਰਜ ਹੋਣ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਬਿਕਰਮ ਮਜੀਠੀਆ ਪੰਜਾਬ ਵਿੱਚ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ। ਅੰਮ੍ਰਿਤਸਰ ਪੂਰਬੀ ਵਿੱਚ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਚਿਹਰੇ ਦੀ ਦੌੜ ਵਿੱਚ ਸ਼ਾਮਲ ਨਵਜੋਤ ਸਿੱਧੂ ਵਿਰੁੱਧ ਚੋਣ ਲੜੀ ਹੈ। ਜਿਸ ਕਾਰਨ ਅੰਮ੍ਰਿਤਸਰ ਪੂਰਬੀ ਪੰਜਾਬ ਦੀ ਸਭ ਤੋਂ ਗਰਮ ਹੌਟ ਬਣ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
