bikram singh majithia senior akali leader tractor rally: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਦੇ ਵਿਰੋਧ ਦਰਮਿਆਨ ਵਿਧਾਨ ਸਭਾ ਦੋ ਦਿਨਾਂ ਸੈਸ਼ਨ ਬੁਲਾਇਆ ਗਿਆ ਹੈ।ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਸਮੇਤ ਕਈ ਹੋਰ ਸੀਨੀਅਰ ਆਗੂ ਟ੍ਰੈਕਟਰ ‘ਤੇ ਜਿਸ ਨੂੰ ਉਨ੍ਹਾਂ ਨੇ ‘ਕਿਸਾਨ ਦਾ ਗੱਡਾ’ ਕਹਿ ਕੇ ਸੰਬੋਧਨ ਕੀਤਾ ‘ਤੇ ਸਵਾਰ ਹੋ ਕੇ ਵਿਧਾਨ ਸਭਾ ਵੱਲ ਕੂਚ ਕੀਤਾ ਹੈ।ਜਿਸ ਦੌਰਾਨ ਉਨ੍ਹਾਂ ਨੂੰ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਉਨ੍ਹਾਂ ਨੂੰ ਵਿਧਾਨ ਸਭਾ ਅੰਦਰ ਜਾਣ ਤੋਂ ਰੋਕਿਆ ਗਿਆ, ਕਾਫੀ ਮੁਸ਼ੱਕਤ ਤੋਂ ਬਾਅਦ ਸਿਰਫ ਐੱਮ.ਐੱਲ.ਏ. ਹੋਰਾਂ ਨੂੰ ਹੀ ਅੰਦਰ ਜਾਣ ਦੀ ਆਗਿਆ ਦਿੱਤੀ ਗਈ।ਇਸ ਦੌਰਾਨ ਬਿਕਰਮ ਸਿੰਘ ਮਜੀਠਿਆ ਵਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਗੰਭੀਰ ਇਲਜ਼ਾਮ ਲਾਏ ਗਏ ਹਨ।ਮਜੀਠਿਆ ਦਾ ਕਹਿਣਾ ਹੈ ਕਿ ਵਿਧਾਨ ਸਭਾ ਲਈ ਜੋ ਵੀ ਕਾਗਜ਼ ਤਿਆਰ ਕੀਤੇ ਗਏ ਹਨ ਉਨ੍ਹਾਂ ਨੂੰ ਸਾਰੀਆਂ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕੀਤਾ ਜਾਂਦਾ।ਪਰ ਨਹੀਂ ਕੈਪਟਨ ਸਰਕਾਰ ਮੋਦੀ ਨਾਲ ਰਲੀ ਹੋਈ ਹੈ।ਕੈਪਟਨ ਵਲੋਂ ਬਿੱਲ ਲੁਕਾਇਆ ਗਿਆ ਹੈ।ਦੱਸਣਯੋਗ ਹੈ ਕਿ ਅੱਜ ਵਿਧਾਨ ਸਭਾ ‘ਚ ਬਿੱਲ ਲਿਆਂਦਾ ਜਾਣਾ ਸੀ
ਪਰ ਜੋ ਕਿ ਹੁਣ ਲਿਆਂਦਾ ਨਹੀਂ ਜਾਵੇਗਾ।ਜਿਸ ਦੇ ਮੱਦੇਨਜ਼ਰ ਅਕਾਲੀ ਆਗੂ ਟ੍ਰੈਕਟਰਾਂ ‘ਤੇ ਆ ਕੇ ਵਿਧਾਨ ਸਭਾ ‘ਚ ਰੋਸ ਪ੍ਰਦਰਸ਼ਨ ਕਰਨਗੇ।ਉਨਾਂ੍ਹ ਕਿਹਾ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕੈਪਟਨ ਨੂੰ ਮੋਦੀ ਤੋਂ ਮਨਜ਼ੂਰੀ ਮਿਲੇਗੀ ਉਸ ਬਿੱਲ ਨੂੰ ਕਿਸ ਤਰ੍ਹਾਂ ਲਾਗੂ ਕੀਤਾ ਜਾਵੇਗਾ ਇਹ ਵੀ ਦੇਖਣਯੋਗ ਹੋਵੇਗਾ। ਬਿਕਰਮ ਮਜੀਠਿਆ ਦਾ ਕਹਿਣਾ ਹੈ ਕਿ ਜਨਤਾ ਜਾਣਨਾ ਚਾਹੁੰਦੀ ਹੈ ਕਿ ਸਰਕਾਰ ਵਿਧਾਨ ਸਭਾ ‘ਚ ਕੀ ਲੈ ਕੇ ਆ ਰਹੀ ਹੈ। ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਿਧਾਇਕ ਕੀ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਖੁਦ ਨਹੀਂ ਪਤਾ ਕਿ ਵਿਧਾਨ ਸਭਾ ‘ਚ ਕਰਨਾ ਕੀ ਹੈ।ਉਨਾਂ੍ਹ ਕਿਹਾ ਕਿ 2017 ਤੋਂ 2020 ਤੱਕ ਕਾਂਗਰਸ ਨੇ ਪੰਜਾਬ ਦੀ ਜਨਤਾ ਨੂੰ ਧੋਖਾ ‘ਚ ਰੱਖਿਆ ਹੈ ਹੁਣ ਖੇਤੀ ਕਾਨੂੰਨ ਮੁੱਦੇ ‘ਤੇ ਵੀ ਧੋਖਾ ਦੇ ਰਹੇ ਹੈ।ਮਜੀਠਿਆ ਦਾ ਕਹਿਣਾ ਹੈ ਕਿ ਰਾਜਸਥਾਨ,ਛੱਤੀਸਗੜ ਨੇ ਖੇਤੀ ਕਾਨੂੰਨ ਵਿਰੁੱਧ ਫੈਸਲਾ ਕਰ ਲਿਆ ਹੈ।ਦੇਖਣਾ ਇਹ ਹੋਵੇਗਾ ਕਿ ਕੈਪਟਨ ਸਰਕਾਰ ਇਸ ਮੁੱਦੇ ‘ਤੇ ਕੀ ਫੈਸਲਾ ਲੈਂਦੀ ਹੈ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਵਲੋਂ ਕੋਈ ਫੈਸਲਾ ਨਹੀਂ ਲਿਆ ਜਾਵੇਗਾ ਅਕਾਲੀ ਆਗੂ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਇਹ ਕਹਿਣਾ ਹੈ ਕਿ ਬਿੱਲ ਪੰਜਾਬ ‘ਚ ਲਾਗੂ ਨਹੀਂ ਹੋਣੇ ਚਾਹੀਦੇ ਜੋ ਕਿਸਾਨ ਚਾਹੁੰਦਾ ਉਹੀ ਹੋਵੇ।ਇਸ ਦੌਰਾਨ ਕੈਪਟਨ ਅਤੇ ਮੋਦੀ ਸਰਕਾਰ ਮੁਰਦਾਬਾਦ ਕਾਲੇ ਕਾਨੂੰਨ, ਕਿਸਾਨ ਮਾਰੂ ਕਾਨੂੰਨ ਵਾਪਸ ਲਉ ਦੇ ਨਾਅਰੇ ਵੀ ਲਗਾਏ ਗਏ।