ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ SIT ਅੱਗੇ ਪੇਸ਼ ਨਹੀਂ ਹੋਣਗੇ। ਇਸ ਸਬੰਧੀ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ SIT ਨੂੰ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ। SIT ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਅਹਿਮ ਮਾਮਲੇ ਦੀ ਪੇਸ਼ੀ ਹੋਣ ਕਰਕੇ ਮਜੀਠੀਆ ਆਪਣੇ ਵਕੀਲਾਂ ਦੀ ਟੀਮ ਨਾਲ ਮਸ਼ਵਰਾ ਕਰਨ ਦਿੱਲੀ ਗਏ ਹੋਏ ਹਨ, ਇਸ ਲਈ ਉਹ SIT ਕੋਲ ਪੇਸ਼ ਨਹੀਂ ਹੋ ਸਕਦੇ।
ਮਜੀਠੀਆ ਦੇ ਵਕੀਲ ਸੋਬਤੀ ਨੇ SIT ਨੂੰ 20 ਜੁਲਾਈ ਨੂੰ ਪੇਸ਼ ਹੋਣ ਲਈ ਭੇਜੇ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ 18 ਜੁਲਾਈ ਨੂੰ ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਹੋਣ ਕਰਕੇ ਪਟਿਆਲਾ ਨਹੀਂ ਆ ਸਕੇ ਜਿਸ ਤੇ ਸਿੱਟ ਨੇ ਜਾਣਬੁੱਝ ਕੇ 20 ਜੁਲਾਈ ਨੂੰ ਅਗਲੀ ਤਰੀਕ ਰੱਖੀ ਹੈ। ਵਕੀਲ ਅਨੁਸਾਰ ਰੁਝੇਵਿਆਂ ਦਾ ਪਤਾ ਹੋਣ ਦੇ ਬਾਵਜੂਦ ਤੇ ਸੁਪਰੀਮ ਕੋਰਟ ਦੇ ਮਾਮਲੇ ਵਿਚ ਵਿਘਨ ਪਾਉਣ ਲਈ ਮਜੀਠੀਆ ਨੂੰ ਮਿੱਥੀਆਂ ਤਰੀਕਾਂ ਤੇ ਬੁਲਾਇਆ ਜਾ ਰਿਹਾ ਹੈ, ਜੋਕਿ ਜਾਇਜ ਨਹੀਂ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵਪਾਰੀ ਦੇ ਘਰ ‘ਚ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਮਹੀਨਾ ਪਹਿਲਾਂ ਹੀ ਲੱਗੀ ਸੀ ਨੌਕਰੀ
ਦੱਸ ਦੇਈਏ ਕਿ 2021 ਵਿਚ ਦਰਜ NDPS ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋ ਇਸ ਬਾਰੇ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ SIT ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: