ਅੰਮ੍ਰਿਤਸਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਅਕਾਲ ਪੁਰਖ ਅੱਗੇ ਨਤਮਸਤਕ ਹੋਣ ਆਏ ਹਨ। ਅੱਜ ਕੋਈ ਵੀ ਰਾਜਨੀਤਿਕ ਗੱਲ ਨਹੀਂ ਕਰਾਂਗਾ ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਗੁਰੂ ਘਰ ਵਿਖੇ ਹਾਂ ਕੋਈ ਰਾਜਨੀਤੀ ਦੀ ਗੱਲ ਨਹੀਂ ਕਰਨਾ ਚਾਹੁੰਦਾ। ਮੈ ਰੋਜ਼ਾਨਾ ਗੁਰੂ ਘਰ ਵਿਖੇ ਮੱਥਾ ਟੇਕਣ ਦੇ ਲਈ ਆਉਂਦਾ ਹਾਂ। ਇਸ ਜਗ੍ਹਾ ‘ਤੇ ਆ ਕੇ ਤਾਕਤ ਅਤੇ ਸ਼ਕਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਤੇ ਅੰਮ੍ਰਿਤਮਈ ਗੁਰਬਾਣੀ ਸਰਵਣ ਕਰਕੇ ਜੋ ਸਕੂਨ ਪ੍ਰਾਪਤ ਹੁੰਦਾ ਹੈ ਉਹ ਕਿਤੇ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਜੀ ਦੇ ਅੱਗੇ ਅਰਦਾਸ ਕੀਤੀ ਹੈ ਸ਼ਹਿਰ ਦਾ ਸਾਰਾ ਭਾਈਚਾਰਾ ਇਕੱਠਾ ਰਹੇ, ਸਾਰਿਆਂ ਵਿੱਚ ਪ੍ਰੇਮ ਪਿਆਰ ਬਣਿਆ ਰਹੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਲ ਬੁੱਧੀ ਬਖ਼ਸ਼ਿਸ਼ ਕਰਨ ਕਿ ਮੈਂ ਅੰਮ੍ਰਿਤਸਰ ਅਤੇ ਲੋਕਾਂ ਦੀ ਸੇਵਾ ਕਰ ਸਕਾਂ।
ਵੀਡੀਓ ਲਈ ਕਲਿੱਕ ਕਰੋ -: