ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਇਸੇ ਵਿਚਾਲੇ ਭਾਜਪਾ ਆਗੂਆਂ ਵੱਲੋਂ ਲਗਾਤਾਰ ਵਿਵਾਦਿਤ ਬਿਆਨ ਦਿੱਤੇ ਜਾ ਰਹੇ ਹਨ।
ਹੁਣ ਭਾਜਪਾ ਪੰਜਾਬ ਰਾਜ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਦਰਅਸਲ, ਭਾਜਪਾ ਪੰਜਾਬ ਰਾਜ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਜਿਸ ਦੌਰਾਨ ਕਿਸਾਨਾਂ ਪ੍ਰਤੀ ਉਨ੍ਹਾਂ ਦੇ ਬੋਲ ਵਿਗੜ ਗਏ।
ਇਹ ਵੀ ਪੜ੍ਹੋ: BIG BREAKING : ਸੁਖਬੀਰ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ
ਇਸ ਸਮਾਗਮ ਦੌਰਾਨ ਉਹ ਖੇਤੀ ਕਾਨੂੰਨਾਂ ਦਾ ਗੁਣਗਾਨ ਕਰਦੇ ਹੋਏ ਦਿਖਾਈ ਦਿੱਤੇ। ਉਨ੍ਹਾਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੈ।
ਮੈਂ ਖੁਦ ਇਸ ਬਾਰੇ ਅਧਿਐਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਬਹੁਤ ਚੰਗੇ ਤਰੀਕੇ ਨਾਲ ਪੇਸ਼ ਆ ਰਹੇ ਹਨ। ਜੇਕਰ ਉਹ ਪ੍ਰਧਾਨ ਮੰਤਰੀ ਮੋਦੀ ਦੀ ਜਗ੍ਹਾ ਹੁੰਦੇ ਤਾਂ ਹੁਣ ਨੂੰ ਕਿਸਾਨਾਂ ਦੇ ਮਾਰ-ਮਾਰ ਡੰਡੇ ਹੁਣ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਣਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਡੱਕਣਾ ਹੀ ਹੁਣ ਇਸਦਾ ਹੱਲ ਹੈ ਤੇ ਸਰਕਾਰ ਨੂੰ ਹੁਣ ਇਸੇ ਤਰ੍ਹਾਂ ਹੀ ਕਰਨਾ ਪੈਣਾ ਹੈ।