ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ਕਰਕੇ ਵਿਵਾਦਾਂ ਵਿੱਚ ਘਿਰੇ ਦਿਲਜੀਤ ਦੋਸਾਂਝ ਦਾ ਸਮਰਥਨ ਵਿਚ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਸਾਹਮਣੇ ਆਏ ਹਨ।
ਆਰਪੀ ਸਿੰਘ ਨੇ ਕਿਹਾ ਕਿ ਦਿਲਜੀਤ ਸਿਰਫ਼ ਇੱਕ ਕਲਾਕਾਰ ਨਹੀਂ ਹੈ, ਸਗੋਂ ਦੇਸ਼ ਦਾ ਮਾਣ ਹੈ ਅਤੇ ਭਾਰਤੀ ਸੱਭਿਆਚਾਰ ਦਾ ਬ੍ਰਾਂਡ ਅੰਬੈਸਡਰ ਹੈ। FWICE (ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼) ਵੱਲੋਂ ਉਸ ਦੀ ਨਾਗਰਿਕਤਾ ਰੱਦ ਕਰਨ ਦੀ ਮੰਗ ਨਾ ਸਿਰਫ਼ ਗਲਤ ਹੈ, ਸਗੋਂ ਹੈਰਾਨ ਕਰਨ ਵਾਲੀ ਵੀ ਹੈ।”
ਉਨ੍ਹਾਂ ਦੱਸਿਆ ਕਿ ਜਿਸ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹੈ, ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਤੋਂ ਪਹਿਲਾਂ ਸ਼ੂਟ ਕੀਤੀ ਗਈ ਸੀ। ਜੇ ਕਿਸੇ ਨੂੰ ਫਿਲਮ ‘ਤੇ ਇਤਰਾਜ਼ ਹੈ, ਤਾਂ ਇਸ ਦਾ ਵਿਰੋਧ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ – ਜਿਵੇਂ ਕਿ ਫਿਲਮ ਦਾ ਬਾਈਕਾਟ ਕਰਨਾ ਜਾਂ ਇਸ ਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦੀ ਮੰਗ ਕਰਨਾ।
ਆਰਪੀ ਸਿੰਘ ਨੇ ਸਵਾਲ ਉਠਾਇਆ ਕਿ ਜਦੋਂ ਭਾਰਤ ਨੇ ਹਾਲ ਹੀ ਵਿੱਚ ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਿਆ ਸੀ, ਤਾਂ ਕਿਸੇ ਨੇ ਇਤਰਾਜ਼ ਨਹੀਂ ਕੀਤਾ। ਟੀਆਰਪੀ ਲਈ ਟੀਵੀ ਚੈਨਲਾਂ ‘ਤੇ ਪਾਕਿਸਤਾਨੀ ਮਹਿਮਾਨਾਂ ਨੂੰ ਵੀ ਸੱਦਾ ਦਿੱਤਾ ਜਾਂਦਾ ਹੈ, ਤਾਂ ਕੀ ਹੁਣ ਅਸੀਂ ਉਨ੍ਹਾਂ ਐਂਕਰਾਂ ਨੂੰ ਵੀ ਨਾਗਰਿਕਤਾ ਛੱਡਣ ਲਈ ਕਹਾਂਗੇ? ਉਨ੍ਹਾਂ ਕਿਹਾ ਕਿ ਦੇਸ਼ਭਗਤੀ ਦੀ ਦੁਰਵਰਤੋਂ ਨਾ ਕਰੋ ਅਤੇ FWICE ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਕਲਾਕਾਰਾਂ ਨੂੰ ਨਿਸ਼ਾਨਾ ਬਣਾਉਣਾ ਸਹੀ ਨਹੀਂ ਹੈ।
ਦੱਸ ਦੇਈਏ ਕਿ ਅਦਾਕਾਰ ਦੋਸਾਂਝ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਨੇ ਇਹ ਫਿਲਮ ਕੀਤੀ ਸੀ, ਤਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਆਮ ਸੀ। ਉਨ੍ਹਾਂ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਫਰਵਰੀ ਵਿੱਚ ਪੂਰੀ ਹੋ ਗਈ ਸੀ, ਪਰ ਇਸ ਤੋਂ ਬਾਅਦ ਕਈ ਵੱਡੇ ਘਟਨਾਕ੍ਰਮ ਹੋਏ, ਜੋ ਉਨ੍ਹਾਂ ਦੇ ਹੱਥ ਵਿੱਚ ਨਹੀਂ ਸਨ। ਇਸ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ “ਨਿਰਮਾਤਾਵਾਂ ਨੇ ਫੈਸਲਾ ਕੀਤਾ ਹੈ ਕਿ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕੀਤੀ ਜਾਵੇਗੀ, ਇਹ ਸਿਰਫ਼ ਵਿਦੇਸ਼ਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਅਤੇ ਹੁਣ ਸਥਿਤੀ ਬਦਲ ਗਈ ਹੈ। ਇਹ ਵੀ ਸੱਚ ਹੈ ਕਿ ਫਿਲਮ ਨੂੰ ਜ਼ਰੂਰ ਨੁਕਸਾਨ ਹੋਵੇਗਾ, ਕਿਉਂਕਿ ਅਸੀਂ ਇੱਕ ਪੂਰਾ ਬਾਜ਼ਾਰ (ਭਾਰਤ) ਗੁਆ ਦਿੱਤਾ ਹੈ।”
ਵੀਡੀਓ ਲਈ ਕਲਿੱਕ ਕਰੋ -: