ਪੰਜਾਬ ਵਿੱਚ ਅੱਜ 10 ਮਈ ਨੂੰ ਜ਼ਿਆਦਾਤਰ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਭਾਜਪਾ, ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਇਨ੍ਹਾਂ ਵਿੱਚ ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ।
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਕੇਂਦਰੀ ਵਿਦੇਸ਼ ਮੰਤਰੀ ਸ੍ਰੀ ਜੈਸ਼ੰਕਰ ਵੀ ਮੌਜੂਦ ਸਨ। ਉਨ੍ਹਾਂ ਇਹ ਨਾਮਜ਼ਦਗੀ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਿਆਮ ਥੋਰੀ ਨੂੰ ਜਮਾ ਕਰਵਾਏ।
ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ਿਲ ਰਿੰਕੂ ਨੇ ਵੀ ਨਾਮਜ਼ਦਗੀ ਦਾਖਲ ਕਰ ਦਿੱਤਾ ਹੈ। ਪੱਤਰ ਦਾਖਿਲ ਕਰਨ ਤੋਂ ਪਹਿਲਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਡ ਸ਼ੋਅ ਵੀ ਕੀਤਾ।
ਇਹ ਵੀ ਪੜ੍ਹੋ : ਨ.ਸ਼ੇ ਦਾ ਆਦੀ Ex.ਥਾਣੇਦਾਰ ਦੇ ਪੁੱਤਰ ਨੇ ਖੋਹਿਆ ਡਾਕਟਰਨੀ ਦਾ ਪਰਸ, ਲੋਕਾਂ ਨੇ ਫੜ ਕੇ ਕੀਤੀ ਛਿੱ.ਤਰ ਪਰੇਡ
ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਬਾਅਦ ਦੁਪਹਿਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਤੋਂ ਪਹਿਲਾਂ ਬਿੱਟੂ ਵਲੋਂ ਭਾਰਤ ਨਗਰ ਚੌਂਕ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਇਕ ਪੈਦਲ ਮਾਰਚ ਵੀ ਕੀਤਾ ਗਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਲੋਕ ਸ਼ਾਮਿਲ ਹੋਏ।
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨੇ ਜ਼ਿਲ੍ਹਾ ਕਪਲੈਕਸ ਗੁਰਦਾਸਪੁਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਹਨਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਮਜੂਦ ਰਹੇ।
ਇਸ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: