ਚੋਣ ਪ੍ਰਚਾਰ ਦੇ ਅਖੀਰਲੇ ਦਿਨ ਯਾਨੀ ਅੱਜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਜਿਸ ਕਾਰਨ ਉਨ੍ਹਾਂ ਦੇ ਤਿੰਨ ਪ੍ਰੋਗਰਾਮ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ। ਪੰਜਾਬ ਪਹੁੰਚ ਕੇ ਜੇਪੀ ਨੱਡਾ ਭਾਜਪਾ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਨਾਲ ਹੀ ਉਹ ਵੋਟਰਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਬਾਰੇ ਵੀ ਜਾਗਰੂਕ ਕਰਨ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਜੇਪੀ ਨੱਡਾ ਸਵੇਰੇ ਕਰੀਬ 11.30 ਵਜੇ ਅੰਮ੍ਰਿਤਸਰ ਪੁੱਜਣਗੇ। ਇੱਥੇ ਉਹ ਰਣਜੀਤ ਐਵੀਨਿਊ ਸਥਿਤ ਬੈਸਟ ਵੈਸਟਰਨ ਨੇੜੇ ਪਾਰਕਿੰਗ ਵਿੱਚ ਸਮਰਥਕਾਂ ਨੂੰ ਸੰਬੋਧਨ ਕਰਨਗੇ। ਇੱਥੇ ਉਹ ਭਾਜਪਾ ਉਮੀਦਵਾਰ ਸਾਬਕਾ ਆਈਐਫਐਸ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਅੰਮ੍ਰਿਤਸਰ ਤੋਂ ਜੇਪੀ ਨੱਡਾ ਫਰੀਦਕੋਟ ਖੇਤਰ ਲਈ ਰਵਾਨਾ ਹੋਣਗੇ।
ਜੇਪੀ ਨੱਡਾ ਦਾ ਦੂਜਾ ਪ੍ਰੋਗਰਾਮ ਜਨ ਸਭਾ ਫਰੀਦਕੋਟ ਅਧੀਨ ਪੈਂਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਸਬਜ਼ੀ ਮੰਡੀ ਵਿਖੇ ਆਯੋਜਿਤ ਕੀਤਾ ਗਿਆ ਹੈ। ਉਹ ਦੁਪਹਿਰ 1.30 ਵਜੇ ਦੇ ਕਰੀਬ ਇੱਥੇ ਪਹੁੰਚਣਗੇ ਅਤੇ ਇੱਕ ਘੰਟੇ ਤੱਕ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਲਈ ਵੋਟਾਂ ਮੰਗਣਗੇ।
ਇਹ ਵੀ ਪੜ੍ਹੋ : ਮੁੱਕੇਬਾਜ਼ੀ ਵਿਸ਼ਵ ਕੁਆਲੀਫਾਇਰ ਦੇ ਪ੍ਰੀ ਕੁਆਰਟਰ ਫਾਈਨਲ ‘ਚ ਪਹੁੰਚੀ ਅਰੁੰਧਤੀ ਚੌਧਰੀ
ਫਰੀਦਕੋਟ ਤੋਂ ਬਾਅਦ ਉਨ੍ਹਾਂ ਦਾ ਤੀਜਾ ਪ੍ਰੋਗਰਾਮ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੱਖਿਆ ਗਿਆ ਹੈ, ਜੇਪੀ ਨੱਡਾ ਸ਼ਾਮ 4 ਵਜੇ ਦੇ ਕਰੀਬ ਇੱਥੇ ਪੁੱਜਣਗੇ। ਇੱਥੇ ਰੂਪਨਗਰ ਜ਼ਿਲ੍ਹੇ ਦੇ ਰੇਲਵੇ ਰੋਡ ਤੋਂ ਅੱਡਾ ਬਾਜ਼ਾਰ ਤੱਕ ਰੋਡ ਸ਼ੋਅ ਕੀਤਾ ਜਾਵੇਗਾ। ਇਸ ਦੌਰਾਨ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਲਈ ਚੋਣ ਪ੍ਰਚਾਰ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: