ਭਾਜਪਾ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿਚ ਪੀਐੱਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਯੂਪੀ ਤੇ ਹਰਿਆਣਾ ਦੇ ਸੀਐੱਮ ਦਾ ਨਾਂ ਵੀ ਸ਼ਾਮਲ ਹੈ। ਦੂਜੇ ਪਾਸੇ ਟਿਕਟ ਕੱਟਣ ਤੋਂ ਨਾਰਾਜ਼ ਚੱਲ ਰਹੇ ਵਿਜੈ ਸਾਂਪਲਾ ਨੂੰ ਵੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੇ ਅਨੁਰਾਗ ਠਾਕੁਰ ਸਣੇ ਕਈ ਲੋਕਾਂ ਦੇ ਨਾਂ ਸੂਚੀ ਵਿਚ ਹਨ।
ਪੰਜਾਬ ਭਾਜਪਾ ਦੇ ਮੀਡੀਆਮ ਮੁਖੀ ਵਿਨੀਤ ਜੋਸ਼ੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਹ ਸਟਾਰ ਪ੍ਰਚਾਰਕ ਸੂਬੇ ਵਿਚ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿਚ ਪ੍ਰਚਾਰ ਕਰਨਗੇ। ਸੂਬੇ ਵਿਚ ਚੁਣਾਵੀ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਕਈ ਵੱਡੇ ਨੇਤਾਵਾਂ ਦਾ ਹਜ਼ੂਮ ਦੇਖਣ ਨੂੰ ਮਿਲ ਸਕਦਾ ਹੈ। ਦੱਸ ਦੇਈਏ ਕਿ ਸੂਬੇ ਵਿਚ 1 ਜੂਨ ਨੂੰ ਚੋਣਾਂ ਹੋਣੀਆਂ ਹਨ ਤੇ 4 ਜੂਨ ਨੂੰ ਨਤੀਜੇ ਆਉਣਗੇ, ਜਿਸ ਲਈ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।