5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋ ਤਰਨ ਤਾਰਨ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੀ ਜ਼ਿਲ੍ਹਾ ਇਕਾਈ ਵਿੱਚ ਗੁੱਟਬਾਜੀ ਸਾਹਮਣੇ ਆਈ ਹੈ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਭੁਪਿੰਦਰ ਸਿੰਘ ਪੱਡਾ ਨੇ ਜ਼ਿਲ੍ਹਾ ਇਕਾਈ ‘ਤੇ ਉਨਾਂ ਨੂੰ ਮੀਟਿੰਗ ਦਾ ਸੱਦਾ ਨਾ ਦੇਣ ਦੇ ਆਰੋਪ ਲਗਾਉਂਦਿਆਂ ਕਿਹਾ ਕਿ ਜ਼ਿਲਾਂ ਇਕਾਈ ਪਾਰਟੀ ਨੂੰ ਕਮਜ਼ੋਰ ਕਰ ਰਹੀ ਹੈ।
ਇਸ ਮੌਕੇ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਫਿਰੋਜਪੁਰ ਪਹੁੰਚਣ ਦਾ ਸੱਦਾ ਦੇਣ ਉਪਰੰਤ ਪੱਤਰਕਾਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਅਸ਼ਵਨੀ ਸ਼ਰਮਾਂ ਨੇ ਪਾਰਟੀ ਵਿੱਚ ਕਿਸੇ ਵੀ ਪ੍ਰਕਾਰ ਦੀ ਗੁੱਟਬਾਜੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਫਿਰੋਜ਼ਪੁਰ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਈ ਪ੍ਰੋਜੈਕਟ ਦੇ ਕੇ ਜਾਣਗੇ। ਇਸ ਮੌਕੇ ਜ਼ਿਲਾ ਭਾਜਪਾ ਇਕਾਈ ਵੱਲੋ ਅਸ਼ਵਨੀ ਸ਼ਰਮਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।