Amit Shah Calls To Farmers: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਅੱਜ ਭਾਵ 8 ਦਸੰਬਰ ਮੰਗਲਵਾਰ ਨੂੰ ਭਾਰਤ ਬੰਦ ਬੁਲਾਇਆ ਗਿਆ ਹੈ।ਕਿਸਾਨ ਸੰਗਠਨ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 13 ਦਿਨਾਂ ਤੋਂ ਡਟੇ ਹੋਏ ਹਨ ਅਤੇ ਇਸ ਦੌਰਾਨ ਕੱਲ ਹੋਣ ਵਾਲੀ ਸਰਕਾਰ ਨਾਲ ਬੈਠਕ ਤੋਂ ਪਹਿਲਾਂ ਦੇਸ਼ਵਿਆਪੀ ਚੱਕਾ ਜਾਮ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਜਾਣਕਾਰੀ ਸਾਹਮਣੇ ਆਈ ਹੈ ਕਿ ਅਮਿਤ ਸ਼ਾਹ 6ਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੂੰ ਇੱਕ ਫ਼ੇਰ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਸਰਕਾਰ ਅਤੇ ਕਿਸਾਨਾਂ ‘ਚ ਫ਼ੋਨਾਂ ਰਾਹੀਂ ਗੱਲਬਾਤ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ।
6ਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਕੇਂਦਰ ਨੇ ਕਿਸਾਨਾਂ ਅੱਗੇ ਮੰਗ ਕੀਤੀ ਹੈ ਕਿ ਉਹ ਆਪਣੀ 5 ਮੈਂਬਰੀ ਕਮੇਟੀ ਬਣਾਉਣ ਅਤੇ ਸਾਡੇ ਨਾਲ ਆ ਕੇ ਮੀਟਿੰਗ ਕਰ ਲੈਣ। ਪਰ ਕਿਸਾਨਾਂ ਨੇ ਇਸ ਮੰਗ ਨੂੰ ਸਾਫ਼ ਇਨਕਾਰ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ 4-5 ਜਥੇਬੰਦੀਆਂ ਦੇ ਨਾਮ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ 30 ਜਥੇਬੰਦੀਆਂ ਨੇ ਮਿਲਕੇ ਅੰਦੋਲਨ ਸ਼ੁਰੂ ਕੀਤਾ ਸੀ ਅਤੇ 30 ਦੀਆਂ 30 ਸਰਕਾਰ ਦੇ ਨੁਮਾਇਦਿਆਂ ਨਾਲ ਮਿਲ ਕੇ ਗੱਲਬਾਤ ਕਰਨਗੀਆਂ। ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਕਿਸਾਨ ਜਥੇਬੰਦੀਆਂ ‘ਚ ਫਿੱਟ ਪਾਉਣਾ ਚਾਹੁੰਦੀ ਹੈ।