amit shah coronavirus positive: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪੌਜੇਟਿਵ ਪਾਏ ਗਏ ਹਨ। ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਹੈ ਕਿ ਜਿਹੜੇ ਲੋਕ ਅਜੋਕੇ ਸਮੇਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਨੂੰ ਵੀ ਆਪਣੀ ਜਾਂਚ ਕਰਵਾ ਲੈਣੀ ਚਾਹੀਦੀ ਹੈ। ਅਮਿਤ ਸ਼ਾਹ ਨੇ ਟਵਿੱਟਰ ‘ਤੇ ਲਿਖਿਆ ਹੈ, “ਮੈਂ ਕੋਰੋਨਾ ਦੇ ਮੁੱਢਲੇ ਲੱਛਣਾਂ ਤੋਂ ਬਾਅਦ ਟੈਸਟ ਕਰਵਾ ਲਿਆ ਅਤੇ ਰਿਪੋਰਟ ਸਕਾਰਾਤਮਕ ਆਈ। ਮੇਰੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿੱਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰੋ ਅਤੇ ਆਪਣੀ ਜਾਂਚ ਕਰਵਾਓ।”
ਦੱਸ ਦੇਈਏ ਕਿ 5 ਅਗਸਤ ਨੂੰ ਅਯੋਧਿਆ ਵਿੱਚ ਰਾਮ ਮੰਦਰ ਭੂਮੀ ਪੂਜਨ ਦਾ ਪ੍ਰੋਗਰਾਮ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਸਮਾਰੋਹ ਵਿੱਚ ਸ਼ਾਮਿਲ ਹੋਣ ਵਾਲੇ ਸਨ, ਪਰ ਅੱਜ ਉਨ੍ਹਾਂ ਦੇ ਕੋਰੋਨਾ ਸਕਾਰਾਤਮਕ ਆਉਣ ਤੋਂ ਬਾਅਦ ਉਹ ਹੁਣ ਇਸ ਸਮਾਗਮ ਵਿੱਚ ਸ਼ਾਮਿਲ ਨਹੀਂ ਹੋਣਗੇ।