amit shahs negative corona report claims: ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਜੋ ਕਿ ਕੋਰੋਨਾ ਦੀ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਹਨ, ਉਨ੍ਹਾਂ ਦਾ ਅਜੇ ਤੱਕ ਦੁਬਾਰਾ ਕੋਰੋਨਾ ਟੈਸਟ ਨਹੀਂ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਦੇ ਨੈਗੇਟਿਵ ਆਉਣ ਦੀਆਂ ਖਬਰਾਂ ਦੇ ਬਾਅਦ ਸਪਸ਼ਟੀਕਰਨ ਦਿੱਤਾ ਹੈ। ਬੀਜੇਪੀ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਸਭ ਤੋਂ ਪਹਿਲਾਂ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨਕਾਰਾਤਮਕ ਆਉਣ ਬਾਰੇ ਜਾਣਕਾਰੀ ਦਿੱਤੀ ਸੀ। ਪਿੱਛਲੇ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਕੋਰੋਨਾ ਦੀ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਗ੍ਰਹਿ ਮੰਤਰੀ ਦੇ ਕੋਰੋਨਾ ਟੈਸਟ ਸਬੰਧੀ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾਰੀ ਨੇ ਐਤਵਾਰ ਦੁਪਹਿਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਤਿਵਾਰੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਕੋਵਿਡ ਰਿਪੋਰਟ ਨਕਾਰਾਤਮਕ ਆਈ ਹੈ।”
ਹਾਲਾਂਕਿ, ਕੁੱਝ ਦੇਰ ਬਾਅਦ ਗ੍ਰਹਿ ਮੰਤਰਾਲੇ ਤੋਂ ਇੱਕ ਸਪਸ਼ਟੀਕਰਨ ਆਇਆ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਕਿ ਅਜੇ ਤੱਕ ਦੁਬਾਰਾ ਅਮਿਤ ਸ਼ਾਹ ਦਾ ਕੋਵਿਡ ਟੈਸਟ ਨਹੀਂ ਕੀਤਾ ਗਿਆ ਹੈ। ਇਸ ਖ਼ਬਰ ਦੇ ਨਾਲ ਹੀ ਮਨੋਜ ਤਿਵਾਰੀ ਨੇ ਵੀ ਇਸ ਟਵੀਟ ਨੂੰ ਕਰੀਬ 12 ਵਜੇ ਆਪਣੇ ਅਕਾਊਂਟ ਤੋਂ ਡਿਲੀਟ ਕਰ ਦਿੱਤਾ। ਅਮਿਤ ਸ਼ਾਹ ਨੇ ਖੁਦ 2 ਅਗਸਤ ਨੂੰ ਕੋਰੋਨਾ ਤੋਂ ਸੰਕਰਮਿਤ ਹੋਣ ਬਾਰੇ ਟਵੀਟ ਕੀਤਾ ਸੀ। ਉਨ੍ਹਾਂ ਨੇ ਲਿਖਿਆ ਕਿ ਮੁੱਢਲੇ ਲੱਛਣ ਆਉਣ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾ ਲਿਆ ਸੀ ਅਤੇ ਰਿਪੋਰਟ ਸਕਾਰਾਤਮਕ ਆਈ ਹੈ। ਖਬਰਾਂ ਅਨੁਸਾਰ ਸ਼ਾਹ ਗੁਰੂ ਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਹਨ।