BJP central election committee meets: ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ਨੀਵਾਰ ਨੂੰ ਹੋਈ। ਪ੍ਰਧਾਨ ਮੰਤਰੀ ਮੋਦੀ ਸਣੇ ਪਾਰਟੀ ਦੇ ਚੋਟੀ ਦੇ ਨੇਤਾਵਾਂ ਦੀ ਬੈਠਕ ਵਿੱਚ ਆਸਾਮ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਮ ਬਾਰੇ ਵਿਚਾਰ-ਵਟਾਂਦਰੇ ਹੋਏ। ਬੰਗਾਲ, ਅਸਾਮ, ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮੇਟੀ ਦੀ ਇਹ ਦੂਜੀ ਬੈਠਕ ਸੀ । ਬੈਠਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪਾਰਟੀ ਪ੍ਰਧਾਨ ਜੇ ਪੀ ਨੱਡਾ ਵੀ ਮੀਟਿੰਗ ਵਿੱਚ ਸ਼ਾਮਿਲ ਹੋਏ। ਪਾਰਟੀ ਨੇ ਇਸ ਤੋਂ ਪਹਿਲਾਂ ਅਸਾਮ ਅਤੇ ਬੰਗਾਲ ਦੇ ਪਹਿਲੇ ਦੋ ਪੜਾਵਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਚੁੱਕੀ ਹੈ।
ਬੈਠਕ ਤੋਂ ਬਾਅਦ ਕੇਰਲਾ ਭਾਜਪਾ ਦੇ ਸੂਬਾ ਪ੍ਰਧਾਨ ਸੁਰੇਂਦਰਨ ਨੇ ਦੱਸਿਆ ਕਿ ਸੂਬੇ ਵਿੱਚ ਪਾਰਟੀ 115 ਸੀਟਾਂ ‘ਤੇ ਚੋਣ ਲੜੇਗੀ, ਜਦੋਂ ਕਿ ਸਹਿਯੋਗੀ ਪਾਰਟੀਆਂ ਨੂੰ 25 ਸੀਟਾਂ ਦਿੱਤੀਆਂ ਜਾਣਗੀਆਂ । ਉਮੀਦਵਾਰਾਂ ਦੀ ਸੂਚੀ ਐਤਵਾਰ ਨੂੰ ਜਾਰੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਅਸੀਂ ਈ ਸ਼੍ਰੀਧਰਨ ਦਾ ਨਾਮ ਮੁੱਖ ਮੰਤਰੀ ਵਜੋਂ ਰੱਖਿਆ ਹੈ।
ਇਸ ਦੇ ਨਾਲ ਹੀ ਬੈਠਕ ਵਿੱਚ ਸ਼ਾਮਿਲ ਹੋਏ ਭਾਜਪਾ ਨੇਤਾ ਰਾਜੀਬ ਬੈਨਰਜੀ ਨੇ ਕਿਹਾ ਕਿ ਅਸੀਂ ਮੁੱਖ ਤੌਰ ‘ਤੇ ਤੀਜੇ ਅਤੇ ਚੌਥੇ ਪੜਾਅ ਦੀਆਂ 80 ਸੀਟਾਂ ‘ਤੇ ਫੈਸਲਾ ਲਿਆ ਹੈ। ਇਸ ਦਾ ਐਲਾਨ ਐਤਵਾਰ ਨੂੰ ਕੀਤਾ ਜਾਵੇਗਾ। ਮੈਂ ਆਪਣੀ ਪੁਰਾਣੀ ਸੀਟ ਡੋਮਜੂਰ ਨਾਲ ਲੜਨਾ ਚਾਹੁੰਦਾ ਹਾਂ ਅਤੇ ਮੈਂ ਇਸ ਬਾਰੇ ਪਾਰਟੀ ਨੂੰ ਦੱਸਿਆ ਹੈ। ਦੱਸ ਦੇਈਏ ਕਿ ਜੇ ਪੀ ਨੱਡਾ, ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਸਨ।
ਗੌਰਤਲਬ ਹੈ ਕਿ ਪੱਛਮੀ ਬੰਗਾਲ ਵਿੱਚ 27 ਮਾਰਚ ਤੋਂ ਵੋਟਿੰਗ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਹ ਅੱਠ ਪੜਾਵਾਂ ਵਿੱਚ ਹੋਵੇਗੀ। ਵੋਟਿੰਗ ਦਾ ਆਖਰੀ ਪੜਾਅ 29 ਅਪ੍ਰੈਲ ਨੂੰ ਹੋਵੇਗਾ। ਇਸ ਦੇ ਨਾਲ ਹੀ 126 ਸੀਟਾਂ ਵਾਲੀਆਂ ਅਸਾਮ ਵਿਧਾਨ ਸਭਾ ਚੋਣਾਂ ਵਿੱਚ 27 ਮਾਰਚ ਤੋਂ ਚੋਣਾਂ ਹੋਣਗੀਆਂ ਜੋ ਕਿ 6 ਅਪ੍ਰੈਲ ਤੱਕ ਤਿੰਨ ਪੜਾਅ ਵਿੱਚ ਖਤਮ ਹੋਵੇਗਾ । ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ 6 ਅਪ੍ਰੈਲ ਨੂੰ ਇਕੋ ਪੜਾਅ ਵਿੱਚ ਹੋਣੀਆਂ ਹਨ , ਜਦੋਂ ਕਿ ਸਾਰੇ ਚਾਰ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਵੋਟਾਂ ਦੀ ਗਿਣਤੀ 2 ਮਈ ਨੂੰ ਹੋਵੇਗੀ ।