Brahman Sabha Punjab : ਚੰਡੀਗੜ੍ਹ : ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਦੇਵੀ ਦਿਆਲ ਪਰਾਸ਼ਰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੰਗਠਨ ਨੂੰ ਮਜ਼ਬੂਤੀ ਦੇਣ ਅਧੀਨ ਇਹ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਪ੍ਰਦੇਸ਼ ਭਾਜਪਾ ਮਹਾਮੰਤਰੀ ਡਾ. ਸੁਭਾਸ਼ ਸ਼ਰਮਾ ਤੇ ਸੁਖਮਿੰਦਰ ਪਾਲ ਸਿੰਘ ਗਰੇਵਾਲ ਵੀ ਹਾਜ਼ਰ ਸਨ। ਅਸ਼ਵਨੀ ਸ਼ਰਮਾ ਨੇ ਦੇਵੀ ਦਿਆਲ ਦੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕਰਕੇ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਉਹ ਇੱਕ ਸੁਲਝੇ ਹੋਏ ਅਤੇ ਸੰਗਠਨ ਦੀ ਵਿਚਾਰਧਾਰਾ ਨੂੰ ਸਮਝਣ ਅਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ। ਉਨ੍ਹਾਂ ਨੇ ਬ੍ਰਾਹਮਣ ਸਮਾਜ ਦੇ ਪ੍ਰਧਾਨ ਰਹਿੰਦੇ ਹੋਏ ਸਮਾਜ ਤੇ ਜਨਤਾ ਦੀ ਭਲਾਈ ਲਈ ਬਹੁਤ ਕੰਮ ਕੀਤੇ ਹਨ। ਸ਼ਰਮਾ ਨੇ ਕਿਹਾ ਕਿ ਪਰਾਸ਼ਰ ਪਾਰਟੀ ਦੀ ਵਿਚਾਰਧਾਰਾ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਕੇ ਸੰਗਠਨ ਨੂੰ ਹੋਰ ਮਜ਼ਬੂਤੀ ਦੇਣਗੇ।
ਦੇਵੀ ਦਿਆਲ ਪਰਾਸ਼ਰ ਨੇ ਪਾਰਟੀ ਦੀ ਅਗਵਾਈ ਕਰਦੇ ਹੋਏ ਧੰਨਵਾਦ ਕੀਤਾ ਤੇ ਕਿਹਾ ਕਿ ਸੰਗਠਨ ਵੱਲੋਂ ਪ੍ਰਗਟਾਏ ਭਰੋਸੇ ‘ਤੇ ਉਹ ਪੂਰਾ ਖਤਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਰਾਸ਼ਟਰ ਨੂੰ ਸੰਯੁਕਤ ਰੂਪ ਤੋਂ ਅੱਗੇ ਵਧਣਾ ਹੈ ਤਾਂ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਨੇਤਾ ਦੀ ਲੋੜ ਹੈ ਜੋ ਦੇਸ਼ ਨੂੰ ਸਹੀ ਦਿਸ਼ਾ ਵੱਲ ਲਿਜਾ ਸਕਦੇ ਹਨ। ਪ੍ਰਧਾਨ ਮੰਤਰੀ ਦੀਆਂ ਦੀ ਲੋਕ ਹਿਤੈਸ਼ੀ ਨੀਤੀਆਂ ਤੇ ਦੇਸ਼ ਦੇ ਦੂਰ-ਅੰਦੇਸ਼ੀ ਸੋਚ ਤੇ ਤੁਰੰਤ ਫੈਸਲਾ ਲੈਣ ਦੀ ਸਮਰੱਥਾ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਭਾਜਪਾ ‘ਚ ਸ਼ਾਮਲ ਹੋਏ ਹਨ।