Dilip Ghosh corona positive: ਕੋਲਕਾਤਾ- ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਤੋਂ ਸੰਕਰਮਿਤ ਪਾਏ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਘੋਸ਼ ਨੂੰ ਹਲਕਾ ਬੁਖਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਨੇ ਦੱਸਿਆ ਕਿ ਘੋਸ਼ ਨੂੰ 102 ਡਿਗਰੀ ਬੁਖਾਰ ਹੈ ਅਤੇ ਇਸ ਵੇਲੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦਾ ਆਕਸੀਜਨ ਦਾ ਪੱਧਰ ਆਮ ਹੈ। ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਮੇਦਿਨੀਪੁਰ ਤੋਂ ਸੰਸਦ ਮੈਂਬਰ ਦਲੀਪ ਘੋਸ਼ ਪਿੱਛਲੇ ਦੋ ਦਿਨਾਂ ਤੋਂ ਬਿਮਾਰ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਕੋਵਿਡ -19 ਦੀ ਜਾਂਚ ਕਰਵਾਈ, ਜਿਸ ਵਿੱਚ ਉਹ ਸਕਾਰਾਤਮਕ ਪਾਏ ਗਏ।
ਤੁਹਾਨੂੰ ਦੱਸ ਦਈਏ ਕਿ ਪਿੱਛਲੇ ਮਹੀਨੇ ਪੱਛਮੀ ਬੰਗਾਲ ਵਿੱਚ ਇੱਕ ਵਿਸ਼ਾਲ ਰੈਲੀ ਵਿੱਚ ਦਿਲੀਪ ਘੋਸ਼ ਨੇ ਕਿਹਾ ਸੀ ਕਿ ਮਮਤਾ ਬੈਨਰਜੀ ਕੋਰੋਨਾ ਦੇ ਬਹਾਨੇ ਸਾਡੇ ਰਾਹ ਨੂੰ ਰੋਕ ਰਹੀ ਹੈ। ਉਨ੍ਹਾਂ ਕਿਹਾ ਸੀ, “ਕੋਰੋਨਾ ਖ਼ਤਮ ਹੋ ਗਿਆ ਹੈ! ਦੀਦੀਮੋਨੀ (ਮਮਤਾ ਬੈਨਰਜੀ) ਲੌਕਡਾਊਨ ਲਗਾ ਰਹੀ ਹੈ ਤਾਂ ਕਿ ਭਾਜਪਾ ਰਾਜ ਵਿੱਚ ਰੈਲੀਆਂ ਅਤੇ ਮੀਟਿੰਗਾਂ ਦਾ ਆਯੋਜਨ ਨਾ ਕਰ ਸਕੇ। ਕੁੱਝ ਵੀ ਸਾਨੂੰ ਰੋਕ ਨਹੀਂ ਸਕਦਾ।”