Farmer protest kejriwal vs javadekar: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਅੱਜ ਕਿਸਾਨ ਭੁੱਖ ਹੜਤਾਲ ‘ਤੇ ਹੈ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਕਿਸਾਨ ਅੱਜ ਭੁੱਖ ਹੜਤਾਲ ‘ਤੇ ਬੈਠੇ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।
ਅੰਦੋਲਨ ਦੇ ਤੇਜ਼ ਹੋਣ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਹੁਣ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰਾਜਨੀਤੀ ਵੀ ਸਰਗਰਮ ਹੈ। ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ 14 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਦੇਸ਼ ਦੇ ਨਾਗਰਿਕਾਂ ਨੂੰ ਵੀ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਹੈ। ਉੱਥੇ ਹੀ ਇਸ ਸਬੰਧ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਆਮ ਆਦਮੀ ਪਾਰਟੀ ਦੇ ਨੇਤਾ ਨੂੰ ਨਿਸ਼ਾਨਾ ਬਣਾਇਆ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸੋਮਵਾਰ ਨੂੰ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ‘ਤੇ ਗੰਭੀਰ ਦੋਸ਼ ਲਗਾਏ ਹਨ।
ਪ੍ਰਕਾਸ਼ ਜਾਵਡੇਕਰ ਨੇ ਲਿਖਿਆ ਕਿ ਅਰਵਿੰਦ ਕੇਜਰੀਵਾਲ, “ਇਹ ਤੁਹਾਡਾ ਪਖੰਡ ਹੈ। ਤੁਸੀਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਜੇ ਤੁਸੀ ਜਿੱਤ ਜਾਂਦੇ ਹੋ ਤਾਂ ਏਪੀਐਮਸੀ ਐਕਟ ਵਿੱਚ ਸੋਧ ਕੀਤੀ ਜਾਵੇਗੀ। ਨਵੰਬਰ 2020 ਵਿੱਚ ਤੁਸੀਂ ਦਿੱਲੀ ‘ਚ ਖੇਤੀਬਾੜੀ ਕਾਨੂੰਨਾਂ ਬਾਰੇ ਵੀ ਸੂਚਿਤ ਕੀਤਾ ਸੀ ਅਤੇ ਅੱਜ ਤੁਸੀਂ ਵਰਤ ਰੱਖਣ ਦਾ ਦਿਖਾਵਾ ਕਰ ਰਹੇ ਹੋ, ਇਹ ਪਖੰਡ ਤੋਂ ਸਿਵਾਏ ਕੁੱਝ ਵੀ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਲਗਾਤਾਰ ਕਿਸਾਨਾਂ ਦੇ ਮੁੱਦੇ ‘ਤੇ ਹਮਲਾਵਰ ਰੁਖ ਅਖਤਿਆਰ ਕਰ ਰਹੇ ਹਨ ਅਤੇ ਕੇਂਦਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਪਿੱਛਲੇ ਦਿਨੀਂ ਕੇਜਰੀਵਾਲ ਨੇ ਸਿੰਘੂ ਸਰਹੱਦ ਦਾ ਦੌਰਾ ਕੀਤਾ ਸੀ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਭਾਰਤ ਬੰਦ ਦਾ ਵੀ ਸਮਰਥਨ ਕੀਤਾ ਸੀ।