farmer protest prakash javdekar: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ।
ਹੁਣ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਦੇਸ਼ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਲੋਕਤੰਤਰੀ ਪ੍ਰਕ੍ਰਿਆ ਵਿੱਚ ਗੱਲਬਾਤ ਰਾਹੀਂ ਹੀ ਮੁੱਦਿਆਂ ਦਾ ਹੱਲ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਸਬੰਧਿਤ ਕਿਸਾਨਾਂ ਦੇ ਹਰ ਮੁੱਦੇ ਉੱਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ। ਪਰ ਪੂਰੇ ਕਾਨੂੰਨ ਨੂੰ ਖਤਮ ਕਰਨਾ ਕੋਈ ਵਿਕਲਪ ਨਹੀਂ ਹੋ ਸਕਦਾ। ਸਿੰਘੂ ਬਾਰਡਰ ‘ਤੇ ਅੱਜ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ 2 ਬੈਠਕਾਂ ਹੋਣਗੀਆਂ । ਕਿਸਾਨਾਂ ਦੀ ਪਹਿਲੀ ਮੀਟਿੰਗ ਦੁਪਹਿਰ 12 ਵਜੇ ਤੇ ਫਿਰ ਦੂਜੀ ਦੁਪਹਿਰ 2 ਵਜੇ ਹੋਵੇਗੀ। ਇਸ ਬੈਠਕ ਵਿੱਚ ਅੱਗੇ ਦੀ ਰਣਨੀਤੀ ‘ਤੇ ਚਰਚਾ ਹੋਵੇਗੀ ਅਤੇ ਕਾਰਵਾਈ ਦੀ ਯੋਜਨਾ ਬਣਾਈ ਜਾਵੇਗੀ।