Farmers protest meeting: ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਜਾਰੀ ਹੈ। ਇਹ ਗੱਲਬਾਤ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲੱਗਭਗ 35 ਕਿਸਾਨ ਸੰਗਠਨ ਸ਼ਾਮਿਲ ਹੋ ਰਹੇ ਹਨ। ਸਰਕਾਰ ਅਤੇ ਕਿਸਾਨਾਂ ਦਰਮਿਆਨ ਚੱਲ ਰਹੀ ਗੱਲਬਾਤ ਨੂੰ ਦੋ ਘੰਟੇ ਤੋਂ ਵੀ ਵਧੇਰੇ ਸਮਾਂ ਹੋ ਗਿਆ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਿਹਾ ਕਿ ਉਹ 4-5 ਮੈਂਬਰਾਂ ਦੇ ਨਾਮ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਦੇਣ ਅਤੇ ਇੱਕ ਕਮੇਟੀ ਦਾ ਗਠਨ ਕਰਨ ਜਿਸ ਵਿੱਚ ਸਰਕਾਰ ਦੇ ਨੁਮਾਇੰਦੇ ਅਤੇ ਖੇਤੀ ਮਾਹਿਰ ਵੀ ਸ਼ਾਮਿਲ ਹੋਣਗੇ। ਪਰ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਇਸ ਮਤੇ ਨੂੰ ਠੁਕਰਾ ਦਿੱਤਾ ਹੈ।
ਸੂਤਰਾਂ ਅਨੁਸਾਰ ਕਿਸਾਨ ਸੰਗਠਨ ਦੇ ਨੁਮਾਇੰਦੇ ਨੇ ਕਿਹਾ ਕਿ ਤੁਸੀਂ ਅਜਿਹਾ ਕਾਨੂੰਨ ਲੈ ਕੇ ਆਏ ਹੋ ਜਿਸ ਰਾਹੀਂ ਸਾਡੀ ਜ਼ਮੀਨ ਵੱਡੇ ਕਾਰਪੋਰੇਟ ਹੜੱਪ ਲੈਣਗੇ, ਇਸ ਵਿੱਚ ਕਾਰਪੋਰੇਟ ਨਾ ਲਿਆਉ। ਹੁਣ ਕਮੇਟੀ ਬਣਾਉਣ ਦਾ ਸਮਾਂ ਨਹੀਂ ਹੈ। ਤੁਸੀਂ ਕਹਿੰਦੇ ਹੋ ਕਿ ਤੁਸੀਂ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੇ ਹੋ, ਅਸੀਂ ਕਹਿ ਰਹੇ ਹਾਂ ਕਿ ਤੁਸੀਂ ਸਾਡਾ ਭਲਾ ਨਾ ਕਰੋ।
ਇਹ ਵੀ ਦੇਖੋ : ਕੀ ਹੋਇਆ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ‘ਚ, ਜਾਣੋ ਮੌਕੇ ਤੋਂ Live Update