FARMERS PROTEST TODAY : ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲੱਗਭਗ 35 ਕਿਸਾਨ ਸੰਗਠਨ ਸ਼ਾਮਿਲ ਹੋ ਰਹੇ ਹਨ।
ਵਿਗਿਆਨ ਭਵਨ ਵਿੱਚ ਸਰਕਾਰ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕਰ ਰਹੀ ਹੈ, ਅਮਿਤ ਸ਼ਾਹ, ਨਰਿੰਦਰ ਸਿੰਘ ਤੋਮਰ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹਨ। ਇਸ ਮੀਟਿੰਗ ਵਿੱਚ ਕੁੱਲ 35 ਕਿਸਾਨ ਸੰਗਠਨਾਂ ਦੇ ਆਗੂ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਹੁਣ ਹੋਰ ਕਿਸਾਨ ਵੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ ਅਤੇ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਪਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਨੇ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇਹ ਵੀ ਦੇਖੋ : Haryana ਦੇ ਭਲਵਾਨਾਂ ਨੇ Kundli Border ‘ਤੇ ਲਾਏ ਡੇਰੇ, ਹਾਈਵੇ ਤੇ ਮਾਰਦੇ ਨੇ ਮਿਹਨਤਾਂ !