ਪੰਜਾਬ ‘ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਉਸ ਤੋਂ ਪਹਿਲਾ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਤੇਜ਼ ਹੋ ਗਿਆ ਹੈ। ਇਸੇ ਕੜੀ ਦੌਰਾਨ ਮੰਗਲਵਾਰ ਨੂੰ ਗੁਰਚਰਨ ਸਿੰਘ ਟੋਹੜਾ ਦਾ ਪਰਿਵਾਰ ਭਾਜਪਾ ‘ਚ ਸ਼ਾਮਿਲ ਹੋ ਗਿਆ ਹੈ।
ਇਸ ਦੇ ਨਾਲ ਹੀ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਵੀ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਪੱਬਾਂ ਭਾਰ ਹੋ ਗਈਆਂ ਹਨ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ।
ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਐਲਾਨ ਦੌਰਾਨ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਕਰਦਿਆਂ ਕਿਹਾ ਸੀ ਕਿ 15 ਜਨਵਰੀ ਤੱਕ ਚੋਣ ਕਮਿਸ਼ਨ ਨੇ ਪੈਦਲ ਯਾਤਰਾ, ਰੋਡ ਸ਼ੋਅ, ਰੈਲੀ, ਸਾਈਕਲ ਰੈਲੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ‘ਤੇ 15 ਜਨਵਰੀ ਤੋਂ ਬਾਅਦ ਫਿਰ ਵਿਚਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: