gajendra singh shekhawat: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 28 ਲੱਖ ਨੂੰ ਪਾਰ ਕਰ ਗਈ ਹੈ। ਹੁਣ ਕਈ ਵੀਵੀਆਈਪੀ ਵੀ ਇਸ ਦੀ ਪਕੜ ‘ਚ ਆ ਰਹੇ ਹਨ। ਹੁਣ ਮੋਦੀ ਸਰਕਾਰ ਦੇ ਇੱਕ ਹੋਰ ਮੰਤਰੀ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਆਈ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ, ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਵੀ ਕੋਰੋਨਾ ਸੰਕਰਮਿਤ ਪਾਏ ਗਏ ਸਨ। ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ, “ਬਿਮਾਰੀ ਦੇ ਕੁੱਝ ਸੰਕੇਤਾਂ ਨੂੰ ਵੇਖਦਿਆਂ, ਮੈਂ ਕੋਰੋਨਾ ਟੈਸਟ ਕਰਵਾਇਆ ਸੀ ਅਤੇ ਮੇਰੀ ਰਿਪੋਰਟ ਸਕਾਰਾਤਮਕ ਆਈ ਹੈ। ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਬੇਨਤੀ ਕਰਦਾ ਹਾਂ ਕਿ ਜੋ ਲੋਕ ਪਿੱਛਲੇ ਸਮੇਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣੇ ਆਪ ਨੂੰ ਏਕਾਂਤਵਾਸ ਕਰਨ ਅਤੇ ਆਪਣੀ ਜਾਂਚ ਕਰਵਾਉਣ। ਸਾਰੇ ਤੰਦਰੁਸਤ ਰਹੋ ਅਤੇ ਆਪਣੀ ਦੇਖਭਾਲ ਕਰੋ।”
ਹੁਣ ਤੱਕ ਬਹੁਤ ਸਾਰੇ ਵੀਵੀਆਈਪੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਇਸ ਤੋਂ ਪਹਿਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ, ਕੇਂਦਰੀ ਆਯੂਸ਼ ਮੰਤਰੀ ਸ਼੍ਰੀਪਦ ਨਾਇਕ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਕੋਰੋਨਾ ਸਕਾਰਾਤਮਕ ਪਾਏ ਗਏ ਸਨ। ਇਸ ਤੋਂ ਇਲਾਵਾ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਵੀ ਕੋਰੋਨਾ ਸਕਾਰਾਤਮਕ ਪਾਏ ਗਏ ਸੀ।