Gambhir attacks on kejriwal: ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੱਜ ਕਿਸਾਨਾਂ ਦਾ ਭਾਰਤ ਬੰਦ ਲਗਾਤਾਰ ਜਾਰੀ ਹੈ। ਦਿੱਲੀ ਤੋਂ ਬੰਗਾਲ ਅਤੇ ਯੂ ਪੀ ਤੋਂ ਕਰਨਾਟਕ ਤੱਕ, ਭਾਰਤ ਬੰਦ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਕਈ ਰਾਜਨੀਤਿਕ ਪਾਰਟੀਆਂ ਵੀ ਇਸ ਬੰਦ ਦੇ ਸਮਰਥਨ ਵਿੱਚ ਹਨ ਅਤੇ ਸੜਕਾਂ ‘ਤੇ ਉੱਤਰੀਆਂ ਆਈਆਂ ਹਨ। ਪਰ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਦੀ ਦਿੱਲੀ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਕਿਸੇ ਨੂੰ ਘਰ ਤੋਂ ਬਾਹਰ ਆਉਣ ਦੀ ਆਗਿਆ ਹੈ। ‘ਆਪ’ ਦਾ ਕਹਿਣਾ ਹੈ ਕਿ ਅਜਿਹਾ ਅਰਵਿੰਦ ਕੇਜਰੀਵਾਲ ਦੇ ਕਿਸਾਨ ਅੰਦੋਲਨ ਲਈ ਸਮਰਥਨ ਦਿੱਤੇ ਜਾਣ ਕਰਕੇ ਕੀਤਾ ਜਾ ਰਿਹਾ ਹੈ।
‘ਆਪ’ ਤੇ ਪਲਟਵਾਰ ਕਰਦਿਆਂ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਗੌਤਮ ਗੰਭੀਰ ਨੇ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਦਾ ਮਖੌਲ ਉਡਾਇਆ ਹੈ। ਗੰਭੀਰ ਨੇ ਲਿਖਿਆ: “ਕਿਸਾਨ ਤਾਂ ਸਿਰਫ ਬਹਾਨਾ ਨੇ, ਪੰਜਾਬ ਦੀ ਸਿਆਸਤ ਵਿੱਚ ਆਉਣਾ ਹੈ! ਖੁਦ ਹੀ ਘਰ ਵਿੱਚ ਬੰਦ ਹੋਕੇ ਹਾਊਸ ਆਰੈਸਟ ਦਾ ਰੌਲਾ ਪਾਉਣਾ ਹੈ, ਇਹ ਸਿਰਫ @ArvindKejriwal ਹੀ ਕਰ ਸਕਦੇ ਹਨ।” ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਉਨ੍ਹਾਂ ਕਿਸਾਨਾਂ ਦਾ ਸਮਰਥਨ ਕੀਤਾ ਸੀ ਜਿਹੜੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਜਿੱਥੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਨੇ ਸਿੰਘੂ ਸਰਹੱਦ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਭਾਜਪਾ ਦੇ ਸੰਸਦ ਮੈਂਬਰ ਗੰਭੀਰ ਨੇ ਟਵੀਟ ਓਦੋ ਕੀਤਾ ਜਦੋਂ ਕਿਸਾਨਾਂ ਵੱਲੋਂ ਬੁਲਾਏ ਗਏ ਭਾਰਤ ਬੰਦ ਦੇ ਵਿਚਕਾਰ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਉਸ ਦੇ ਘਰ ਦੇ ਸਾਹਮਣੇ ਬੈਰੀਟਿੰਗ ਵੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਇਸ਼ਾਰੇ ‘ਤੇ ਸੀਐਮ ਅਰਵਿੰਦ ਕੇਜਰੀਵਾਲ ਦੇ ਘਰ ਅਜਿਹੇ ਪ੍ਰਬੰਧ ਕੀਤੇ ਗਏ ਸਨ।