Kamal patel protesting farmer organisations: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਸੋਮਵਾਰ ਨੂੰ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਹਨ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਇਸ ਦੌਰਾਨ ਮੱਧ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਕਮਲ ਪਟੇਲ ਨੇ ਇੱਕ ਵਿਵਾਦਤ ਬਿਆਨ ਦਿੰਦਿਆਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੂੰ ‘ਮਸ਼ਰੂਮ’ (ਖੁੰਬਾਂ ) ਕਿਹਾ ਹੈ। ਕਮਲ ਪਟੇਲ ਨੇ ਕਿਹਾ, “ਇਹ ਕਿਸਾਨ ਜੱਥੇਬੰਦੀਆਂ ‘ਮਸ਼ਰੂਮਜ਼’ (ਖੁੰਬਾਂ ) ਵਾਂਗ ਉੱਗੀਆਂ ਹਨ। ਉਹ ਕਿਸਾਨ ਨਹੀਂ ਹਨ, ਬਲਕਿ ਵ੍ਹੀਲਰ ਡੀਲਰ (ਜੋ ਰਾਜਨੀਤਿਕ ਅਤੇ ਵਪਾਰਕ ਕੰਮਾਂ ਵਿੱਚ ਲੱਗੇ ਹੋਏ ਹਨ) ਅਤੇ ਦੇਸ਼ ਵਿਰੋਧੀ ਹਨ। ਦਰਅਸਲ, ਮੱਧ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਕਮਲ ਪਟੇਲ ਬੀਜੇਪੀ ਦੇ ਕਿਸਾਨਾਂ ਨਾਲ ਇੱਕ ਸੰਵਾਦ ਪ੍ਰੋਗਰਾਮ ਦੇ ਹਿੱਸੇ ਵਜੋਂ ਉਜੈਨ ਵਿੱਚ ਇੱਕ ਪ੍ਰੈਸ ਕਾਨਫਰੰਸ ਕਰ ਰਹੇ ਸਨ। ਉਸੇ ਸਮੇਂ, ਉਨ੍ਹਾਂ ਨੇ ਇਹ ਗੱਲਾਂ ਕਹੀਆਂ ਹਨ। ਭਾਜਪਾ ਨੇ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਜਾਣਕਾਰੀ ਦੇਣ ਲਈ ਦੇਸ਼ ਭਰ ਵਿੱਚ ਇੱਕ ਮੁਹਿੰਮ ਚਲਾਈ ਹੈ, ਜਿਸ ਵਿੱਚ ਪਾਰਟੀ ਆਗੂ ਦੱਸ ਰਹੇ ਹਨ ਕਿ ਇਹ ਕਾਨੂੰਨ ਕਿਵੇਂ ਉਨ੍ਹਾਂ ਦੇ ਹਿੱਤ ਵਿੱਚ ਹਨ।
ਇਹ ਵੀ ਦੇਖੋ : ਸਿਖਿਆ ਮੰਤਰੀ ਨੇ ਪੜ੍ਹਾਇਆ ਕੇਜਰੀਵਾਲ ਨੂੰ ਪਾਠ ਕਿ ਅਸੀਂ ਡਰਦੇ ਨਹੀਂ ਗੱਜਦੇ ਹਾਂ !