Kisaan aandolan justin trudeau: ਦੇਸ਼ ਵਿੱਚ ਜਾਰੀ ਕਿਸਾਨ ਅੰਦੋਲਨ ਦਾ ਅਸਰ ਹੁਣ ਭਾਰਤ ਅਤੇ ਕੈਨੇਡਾ ਵਿਚਾਲੇ ਸਬੰਧਾਂ ‘ਤੇ ਪੈਣਾ ਸ਼ੁਰੂ ਹੋ ਗਿਆ ਹੈ । ਦਰਅਸਲ, ਖੇਤੀਬਾੜੀ ਕਾਨੂੰਨਾਂ ਖਿਲਾਫ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ‘ਤੇ ਭਾਰਤ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ। ਇਸ ਤੋਂ ਬਾਅਦ ਹੁਣ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੈਨੇਡਾ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ। ਭਾਰਤ ਦਾ ਇਹ ਫੈਸਲਾ ਕਿਸਾਨਾਂ ਦੇ ਮੁੱਦੇ (ਕਿਸਾਨ ਅੰਦੋਲਨ) ਬਾਰੇ ਕਨੇਡਾ ਦੇ ਰੁਖ ਦੇ ਮੱਦੇਨਜ਼ਰ ਆਇਆ ਹੈ। ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਅੰਦੋਲਨਕਾਰੀ ਕਿਸਾਨਾਂ ਦਾ ਸਮਰਥਨ ਕਰਦੇ ਹਨ, ਜਿਸਦੇ ਬਾਅਦ ਭਾਰਤ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕਨੇਡਾ ਨੂੰ ਭਾਰਤ ਦੇ ‘ਅੰਦਰੂਨੀ ਮਾਮਲਿਆਂ’ ਵਿੱਚ ਦਖਲਅੰਦਾਜ਼ੀ ਨਾ ਕਰਨ ਲਈ ਕਿਹਾ ਗਿਆ ਸੀ। ਤੁਹਾਨੂੰ ਦੱਸ ਦਈਏ ਕਿ 7 ਦਸੰਬਰ ਨੂੰ ਕਨੈਡਾ ਦੀ ਅਗਵਾਈ ਵਿੱਚ ਕੋਰੋਨਾ ‘ਤੇ ਇੱਕ ਮੀਟਿੰਗ ਕੀਤੀ ਜਾਏਗੀ, ਜਿਸ ਵਿੱਚ ਵਿਦੇਸ਼ ਮੰਤਰੀ ਹਿੱਸਾ ਨਹੀਂ ਲੈਣਗੇ।
ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਬਾਰੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਹਮੇਸ਼ਾਂ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕਰੇਗਾ। ਉਨ੍ਹਾਂ ਸਥਿਤੀ ‘ਤੇ ਚਿੰਤਾ ਵੀ ਜ਼ਾਹਿਰ ਕੀਤੀ ਸੀ। ਭਾਰਤ ਨੇ ਇਸ ‘ਤੇ ਤਿੱਖੀ ਪ੍ਰਤੀਕ੍ਰਿਆ ਜਾਹਿਰ ਕਰਦੇ ਹੋਏ ਸ਼ੁੱਕਰਵਾਰ ਨੂੰ ਕੈਨੇਡੀਅਨ ਹਾਈ ਕਮਿਸ਼ਨਰ ਨਾਦਿਰ ਪਟੇਲ ਨੂੰ ਤਲਬ ਕੀਤਾ ਅਤੇ ਟਰੂਡੋ ਅਤੇ ਉਸ ਦੇ ਮੰਤਰੀ ਮੰਡਲ ਦੇ ਮੈਂਬਰਾਂ ਦੇ ਬਿਆਨਾਂ ‘ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ‘ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਮੰਨਣਯੋਗ ਨਹੀਂ ਹੈ ’ਅਤੇ ਜੇ ਇਹ ਕਾਰਵਾਈ ਇਸ ਮਾਮਲੇ ‘ਚ ਜਾਰੀ ਰਹਿੰਦੀ ਹੈ ਤਾਂ ਦੁਵੱਲੇ ਸੰਬੰਧਾਂ ਨੂੰ ‘ਗੰਭੀਰ ਨੁਕਸਾਨ’ ਹੋ ਸਕਦਾ ਹੈ।