madhya pradhes bypolls voting: ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ‘ਤੇ ਉਪ-ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੇਵ ਤਹਿਤ ਹੋਣਗੀਆਂ। ਮੱਧ ਪ੍ਰਦੇਸ਼ ਵਿੱਚ 10 ਵਜੇ ਤੱਕ 11.5 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਇਨ੍ਹਾਂ ਚੋਣਾਂ ਰਾਹੀਂ ਮੱਧ ਪ੍ਰਦੇਸ਼ ਦੀ ਕੁਰਸੀ ਦਾ ਫੈਸਲਾ ਵੀ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਿਵਰਾਜ ਦਾ ਸ਼ਾਸਨ ਜਾਰੀ ਰਹੇਗਾ ਜਾਂ ਇੱਕ ਵਾਰ ਫਿਰ ਕਮਲ ਨਾਥ ਦੀ ਵਾਪਸੀ ਹੋਵੇਗੀ। ਇਹ ਪਹਿਲਾ ਮੌਕਾ ਹੈ ਜਦੋਂ ਮੱਧ ਪ੍ਰਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਇੰਨੀਆਂ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਇੱਕੋ ਸਮੇਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੀ ਇੱਕ ਖਾਸ ਗੱਲ ਇਹ ਵੀ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜਿਆਂ ਨਾਲ ਇਹ ਪਤਾ ਲੱਗੇਗਾ ਕਿ ਕਿਹੜੀ ਪਾਰਟੀ ਸੱਤਾ ਵਿੱਚ ਆਵੇਗੀ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਭਾਜਪਾ ਆਪਣੀ ਸਰਕਾਰ ਨੂੰ ਬਚਾ ਕੇ ਰੱਖੇਗੀ ਜਾਂ ਇੱਕ ਵਾਰ ਫਿਰ ਕਾਂਗਰਸ ਦਾ ਸੱਤਾ ਤੇ ਕਬਜ਼ਾ ਹੋਵੇਗਾ। ਇਨ੍ਹਾਂ ਉਪ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਆਉਣਗੇ।
ਇਸ ਤੋਂ ਇਲਾਵਾ, ਕਾਂਗਰਸ ਦੇ ਵਿਧਾਇਕ ਪੱਦ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਸੇ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜਨ ਵਾਲੇ 25 ਸਾਬਕਾ ਕਾਂਗਰਸੀ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੀ ਇਨ੍ਹਾਂ ਉਪ ਚੋਣ ਰਾਹੀਂ ਹੋਵੇਗਾ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੀਆਂ 29 ਵਿਧਾਨ ਸਭਾ ਸੀਟਾਂ ਇਸ ਸਮੇਂ ਖਾਲੀ ਹਨ, ਜਿਨ੍ਹਾਂ ਵਿੱਚੋਂ 28 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ। ਸੰਸਦ ਦੇ 25 ਵਿਧਾਇਕਾਂ ਦੇ ਅਸਤੀਫ਼ੇ ਅਤੇ 3 ਵਿਧਾਇਕਾਂ ਦੀ ਮੌਤ ਨਾਲ ਵਿਧਾਨ ਸਭਾ ਸੀਟਾਂ ਦੀ ਚੋਣ ਜ਼ਰੂਰੀ ਹੋ ਗਈ ਸੀ। ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਸਾਰੇ 25 ਵਿਧਾਇਕ ਭਾਜਪਾ ਵਿੱਚ ਸ਼ਾਮਿਲ ਹੋ ਗਏ ਸੀ, ਇਨ੍ਹਾਂ ਸਾਰੇ 25 ਵਿਧਾਇਕਾਂ ਨੂੰ ਟਿਕਟਾਂ ਦੇ ਕੇ ਭਾਜਪਾ ਨੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਨ੍ਹਾਂ ਵਿੱਚੋਂ ਸ਼ਿਵਰਾਜ ਸਰਕਾਰ ਦੇ 14 ਮੰਤਰੀ ਵੀ ਹਨ। ਪੋਲਿੰਗ ਸਟੇਸ਼ਨਾਂ ‘ਤੇ ਕੋਰੋਨਾ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਖਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ।