mahatma gandhi 151th birth anniversary: ਨਵੀਂ ਦਿੱਲੀ: ਰਾਸ਼ਟਰਪਤੀ ਮਹਾਤਮਾ ਗਾਂਧੀ ਦਾ ਅੱਜ 151ਵਾਂ ਜਨਮ ਦਿਵਸ ਹੈ। ਅੱਜ ਦਾ ਦਿਨ ਗਾਂਧੀ ਜੈਅੰਤੀ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਕਿਹਾ, “ਮੈਂ ਰਾਸ਼ਟਰ ਦੇ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।” ਉਨ੍ਹਾਂ ਟਵੀਟ ਕਰਕੇ ਲਿਖਿਆ ਕਿ “ਮਹਾਤਮਾ ਗਾਂਧੀ ਦਾ 151 ਵਾਂ ਜਨਮ ਦਿਵਸ ਲੋਕਾਂ ਲਈ ਉਨ੍ਹਾਂ ਦੀ ਜ਼ਿੰਦਗੀ ਅਤੇ ਸੋਚ ਅਨੁਸਾਰ ਆਪਣੀਆਂ ਤਰਜੀਹਾਂ ਨਿਰਧਾਰਤ ਕਰਨ ਅਤੇ ਉਨ੍ਹਾਂ ਦੇ ਦਿਲਾਂ ਵਿੱਚ ਉਨ੍ਹਾਂ ਦੀ ਆਵਾਜ਼ ਸੁਣਨ ਦਾ ਸਹੀ ਸਮਾਂ ਹੈ।”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ੁੱਕਰਵਾਰ ਨੂੰ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਗਏ। ਇੱਥੇ ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਅਜਿਹੇ ‘ਸਵੈ-ਨਿਰਭਰ ਭਾਰਤ’ ਦਾ ਸੁਪਨਾ ਵੇਖਿਆ ਸੀ ਜਿੱਥੇ ਹਰ ਪਿੰਡ ਸਵੈ-ਨਿਰਭਰ ਹੋਵੇ। ਸ਼ਰਧਾਂਜਲੀ ਭੇਟ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਅਤੇ ਵਿਚਾਰਾਂ ਤੋਂ ਬਹੁਤ ਕੁੱਝ ਸਿੱਖਿਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਇਸ ਮੌਕੇ ਇੱਕ ਟਵੀਟ ਵੀ ਸਾਂਝਾ ਕੀਤਾ ਅਤੇ ਕਿਹਾ, “ਅਸੀਂ ਗਾਂਧੀ ਜਯੰਤੀ ਦੇ ਮੌਕੇ ‘ਤੇ ਆਪਣੇ ਪਿਆਰੇ ਬਾਪੂ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਦੀ ਜ਼ਿੰਦਗੀ ਅਤੇ ਮਹਾਨ ਵਿਚਾਰਾਂ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ। ਕਾਮਨਾ ਕਰਦੇ ਹਾਂ ਕਿ ਬਾਪੂ ਦੇ ਆਦਰਸ਼ ਖੁਸ਼ਹਾਲ ਅਤੇ ਹਮਦਰਦ ਭਾਰਤ ਬਣਾਉਣ ਵਿੱਚ ਸਾਡੀ ਅਗਵਾਈ ਕਰਦੇ ਰਹਿਣ।”