minister s jaishankar gujarat: ਸੁਪਰੀਮ ਕੋਰਟ ਨੇ ਵਿਦੇਸ਼ ਮੰਤਰੀ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਐਸ ਜੈਸ਼ੰਕਰ ਨੂੰ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਨੇ ਤਿੰਨ ਪਟੀਸ਼ਨਾਂ ਉੱਤੇ ਸੁਣਵਾਈ ਦੌਰਾਨ ਇਹ ਨੋਟਿਸ ਭੇਜਿਆ ਹੈ ਜਿਸ ਵਿੱਚ ਐਸ ਜੈਸ਼ੰਕਰ ਦੀ ਰਾਜ ਸਭਾ ਚੋਣ ਨੂੰ ਚੁਣੌਤੀ ਦਿੱਤੀ ਗਈ ਹੈ। ਐਸ ਜੈਸ਼ੰਕਰ ਗੁਜਰਾਤ ਤੋਂ ਰਾਜ ਸਭਾ ਲਈ ਚੁਣੇ ਗਏ ਹਨ। ਇਸ ਚੋਣ ਵਿਰੁੱਧ ਅਦਾਲਤ ਵਿੱਚ ਤਿੰਨ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਜਵਾਬ ਮੰਗਿਆ ਹੈ। ਇਸ ਪਟੀਸ਼ਨ ਵਿੱਚ, ਚੋਣਾਂ ਲਈ ਅਨੁਪਾਤੀ ਵੋਟਾਂ ਦੀ ਗਣਨਾ ‘ਤੇ ਸਵਾਲ ਚੁੱਕੇ ਗਏ ਹਨ ਅਤੇ ਇਸਨੂੰ ਗਲਤ ਕਰਾਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮਈ ਵਿੱਚ ਸੁਪਰੀਮ ਕੋਰਟ ਨੇ ਇਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਇਕੱਠਿਆਂ ਸੁਣਨ ਲਈ ਸਹਿਮਤੀ ਦਿੱਤੀ ਸੀ।
ਤੁਹਾਨੂੰ ਦੱਸ ਦੇਈਏ ਕਿ ਪਿੱਛਲੇ ਸਾਲ ਜੁਲਾਈ ਵਿੱਚ ਗੁਜਰਾਤ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਚੋਣਾਂ ਹੋਈਆਂ ਸੀ, ਇਹ ਚੋਣਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮ੍ਰਿਤੀ ਇਰਾਨੀ ਦੀ ਲੋਕ ਸਭਾ ਚੋਣਾਂ ਵਿੱਚ ਜਿੱਤ ਦੇ ਕਾਰਨ ਹੋਈਆਂ ਸੀ। ਇਹ ਦੋਵੇਂ ਨੇਤਾ ਪਹਿਲਾ ਰਾਜ ਸਭਾ ਦੇ ਸੰਸਦ ਮੈਂਬਰ ਸਨ ਪਰ ਦੋਵਾਂ ਨੇ ਸਾਲ 2019 ਦੀਆਂ ਆਮ ਚੋਣਾਂ ਵਿੱਚ ਲੋਕ ਸਭਾ ਚੋਣਾਂ ਜਿੱਤੀਆਂ, ਜਿਸ ਕਾਰਨ ਰਾਜ ਸਭਾ ਦੀਆਂ ਦੋ ਸੀਟਾਂ ਗੁਜਰਾਤ ਵਿੱਚ ਖਾਲੀ ਹੋ ਗਈਆਂ ਸੀ। ਚੋਣ ਕਮਿਸ਼ਨ ਨੇ ਪਿੱਛਲੇ ਸਾਲ ਇਨ੍ਹਾਂ ਸੀਟਾਂ ‘ਤੇ ਚੋਣਾਂ ਕਰਵਾਈਆਂ ਸਨ। ਇਨ੍ਹਾਂ ਦੋਵਾਂ ਸੀਟਾਂ ਲਈ ਚੋਣਾਂ ਉਸੇ ਦਿਨ ਹੋਈਆਂ ਸਨ ਪਰ ਵੋਟਿੰਗ ਵੱਖਰੀ ਸੀ। ਕਾਂਗਰਸ ਨੇ ਇਸ ਪ੍ਰਕਿਰਿਆ ਨੂੰ ਚੁਣੌਤੀ ਦਿੱਤੀ ਹੈ। ਇੱਕ ਹੋਰ ਪਟੀਸ਼ਨ ਵਿੱਚ ਗੁਜਰਾਤ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਜੁਗਲ ਐਮ ਲੋਖੰਡਵਾਲਾ ਦੀ ਚੋਣ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਕੇਸ ਵਿੱਚ, ਕਾਂਗਰਸ ਦੇ ਹਾਰਨ ਵਾਲੇ ਉਮੀਦਵਾਰ ਨੇ ਇੱਕ ਪਟੀਸ਼ਨ ਦਾਇਰ ਕੀਤੀ ਹੈ। ਹਾਲਾਂਕਿ ਗੁਜਰਾਤ ਹਾਈ ਕੋਰਟ ਨੇ ਪਹਿਲਾ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਦੇਖੋ : SGPC ਦੇ 100 ਸਾਲਾਂ ਸਥਾਪਨਾ ਦਿਵਸ ‘ਤੇ ਸੁਣੋ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੀਆਂ ਖਰੀਆਂ-ਖਰੀਆਂ