Narinder Singh Tomar said: ਕਿਸਾਨ ਅੰਦੋਲਨ: ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵੱਡੇ ਬਿਆਨ ਵਿੱਚ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਨ ਲਈ ਤਿਆਰ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਨਵੇਂ ਕਨੂੰਨ ਬਣਾਉਣਾ ਸਮੇਂ ਦੀ ਲੋੜ ਸੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਮੈਂ ਸਾਰੀਆਂ ਕਿਸਾਨ ਯੂਨੀਅਨ ਨੂੰ 3 ਦਸੰਬਰ ਨੂੰ ਦੁਬਾਰਾ ਮੀਟਿੰਗ ਕਰਨ ਦੀ ਬੇਨਤੀ ਕੀਤੀ ਹੈ। ਸਰਕਾਰ ਵਿਚਾਰ ਵਟਾਂਦਰੇ ਲਈ ਪੂਰੀ ਤਰ੍ਹਾਂ ਤਿਆਰ ਹੈ। ਕੇਂਦਰ ਨੇ ਕਿਸਾਨਾਂ ਨੂੰ ਵਿਰੋਧ ਕਰ ਰਹੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ। ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪੰਜਾਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇਕੱਠੇ ਹੋਏ ਅਤੇ ਵੀਰਵਾਰ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ। ਜਿਸ ਤੋਂ ਬਾਅਦ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨ ਜੱਥੇਬੰਦੀਆਂ ਲਈ ਦਿੱਤੇ ਸੰਦੇਸ਼ ਵਿੱਚ ਸਾਰਿਆਂ ਨੂੰ ਦੁਬਾਰਾ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਟਵੀਟ ਕਰ ਕਿਹਾ ਹੈ ਕਿ, ਨਵੇਂ ਕਾਨੂੰਨ ਬਣਾਉਣਾ ਸਮੇਂ ਦੀ ਲੋੜ ਸੀ, ਇਹ ਨਵੇਂ ਖੇਤੀਬਾੜੀ ਕਾਨੂੰਨ ਆਉਣ ਵਾਲੇ ਕੱਲ੍ਹ ਵਿੱਚ ਕਿਸਾਨਾਂ ਦੇ ਜੀਵਨ ਪੱਧਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਜਾ ਰਹੇ ਹਨ। ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦਾ ਵਹਿਮ ਦੂਰ ਕਰਨ ਲਈ, ਮੈਂ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਗੱਲਬਾਤ ਲਈ ਸੱਦਾ ਦਿੰਦਾ ਹਾਂ।”